ਪੰਜਾਬ ਕਾਂਗਰਸ ਵਿਚ ਫੇਰਬਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਪ੍ਰਧਾਨ ਬਣਾਇਆ ਗਿਆ ਹੈ ਤੇ ਰਾਜਾ ਵੜਿੰਗ ਨੂੰ ਹਟਾਇਆ ਗਿਆ ਹੈ। ਅਜਿਹਾ ਨੋਟੀਫਿਕੇਸ਼ਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਪਰ ਦੱਸ ਦੇਈਏ ਕਿ ਇਸ ਵਿਚ ਕੋਈ ਸੱਚਾਈ ਨਹੀਂ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਇਸ ਚਿੱਠੀ ਨੂੰ ਆਪਣੇ ਅਕਾਊਂਟ ਵਿਚ ਪੋਸਟ ਕੀਤਾ ਤੇ ਦੱਸਿਆ ਕਿ ਇਹ ਲੈਟਰ ਫੇਕ ਹੈ। ਪੰਜਾਬ ਕਾਂਗਰਸ ਵਿਚ ਕੋਈ ਵੀ ਫੇਰਬਦਲ ਨਹੀਂ ਹੋਇਆ ਹੈ। ਪੰਜਾਬ ਕਾਂਗਰਸ ਵਿਚ ਲਗਾਤਾਰ ਮਥਨ ਚੱਲ ਰਿਹਾ ਸੀ। ਮੀਟਿੰਗਾਂ ਚੱਲ ਰਹੀਆਂ ਸਨ। ਕਾਂਗਰਸ ਦੇ 5 ਵੱਡੇ ਆਗੂਆਂ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਤੇ ਵਿਜੈਇੰਦਰ ਸਿੰਗਲਾ ਇਸ ਮੀਟਿੰਗ ਵਿਚ ਸ਼ਾਮਲ ਹੋਏ ਸਨ। ਉਸ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਸ਼ਾਇਦ ਪੰਜਾਬ ਕਾਂਗਰਸ ਵਿਚ ਵੱਡਾ ਫੇਰਬਦਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਪਤਾਨ ਤੇ ਸ਼੍ਰੇਅਸ ਅਈਅਰ ਹੋਣਗੇ ਉਪ-ਕਪਤਾਨ
ਮੀਟਿੰਗ ਮਗਰੋਂ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਚੱਲਣ ਲਈ ਤਿਆਰ ਹਾਂ ਤੇ ਆਖਰੀ ਫੈਸਲਾ ਰਾਹੁਲ ਗਾਂਧੀ ਕਰਨਗੇ ਤੇ ਹਾਈਕਮਾਨ ਦਾ ਫੈਸਲਾ ਸਾਰਿਆਂ ਨੂੰ ਮਨਜ਼ੂਰ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









