ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਵਿਚ ਕਈ ਵੱਡੇ ਫੈਸਲਿਆਂ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਜੁਲਾਈ ਮਹੀਨੇ ਵਿਚ ਮਹਿਲਾਵਾਂ ਨੂੰ ‘ਮਾਵਾਂ ਧੀਆਂ’ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਰਕਮ ਨੂੰ ਮਨਜ਼ੂਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਦੀ ਭਰਤੀ ਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵੀ ਫੈਸਲੇ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਭਿਆਨਕ ਗਰਮੀ ਵਿਚਾਲੇ ਪੰਜਾਬ ‘ਚ ਮੰਡਰਾਇਆ ਬਿਜਲੀ ਦਾ ਸੰਕਟ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰੇ ਯੂਨਿਟ ਬੰਦ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 31 ਮਈ ਨੂੰ ਸੂਬਾ ਸਰਕਾਰ ਨੇ 65000 ਤੋਂ ਵਧ ਆਊਟਸੋਰਸਿਸ ਤੇ ਕੱਚੇ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਸੀ। ਇਸੇ ਤਰ੍ਹਾਂ 10 ਜੂਨ ਨੂੰ NEET-UG ਪ੍ਰੀਖਿਆ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਮਾਪਿਆਂ ਵਿਚੋਂ ਇਕ ਨੂੰ ਮੁਫਤ ਬੱਸ ਯਾਤਰਾ ਨੂੰ ਮਨਜ਼ੂਰੀ ਦਿੱਤੀ ਗਈ। ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਬੜ੍ਹਾਵਾ ਦੇਣ ਲਈ 1013 ਲੈਕਚਰ ਤੇ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









