ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਰਿਆਣਾ ਦੇ ਸਿਰਸਾ ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਹਾਦਸੇ ਕਾਰਨ ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਰਿਪੋਰਟਾਂ ਮੁਤਾਬਕ ਸਿਰਸਾ ਤੋਂ 15 ਸ਼ਰਧਾਲੂਆਂ ਦਾ ਇੱਕ ਜਥਾ ਐਤਵਾਰ ਰਾਤ ਨੂੰ ਲਗਭਗ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਜਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ ਜਦੋਂ ਇੱਕ ਵੱਡਾ, ਦਹਾਕਿਆਂ ਪੁਰਾਣਾ ਦਰੱਖਤ ਅਚਾਨਕ ਡਿੱਗ ਪਿਆ।

ਦਰੱਖਤ ਦੀ ਲਪੇਟ ਵਿਚ ਆਉਣ ਨਾਲ ਭੁਜੰਗੀ ਰਾਜਪ੍ਰੀਤ ਸਿੰਘ (13) ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੇਲਵੇ ਸਟੇਸ਼ਨ, ਅੰਮ੍ਰਿਤਸਰ ਦੇ ਏਐਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀ ਅਤੇ ਕਰਮਚਾਰੀ, ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਵੀ ਸ਼ਾਮਲ ਸਨ, ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਸੀ।
ਇਹ ਵੀ ਪੜ੍ਹੋ : ਅਬੋਹਰ ‘ਚ ਤੇਜ਼ ਹਨੇਰੀ-ਤੂਫ਼ਾਨ ਨੇ ਮਚਾਈ ਤ.ਬਾ/ਹੀ, ਦਰੱਖਤ ਡਿੱਗਣ ਨਾਲ ਡੇਅਰੀ ਸੰਚਾਲਕ ਦੀ ਹੋਈ ਮੌ/ਤ
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਰਾਜਪ੍ਰੀਤ ਸਿੰਘ ਛੋਟੀ ਉਮਰ ਤੋਂ ਹੀ ਸਿੱਖ ਧਰਮ ਵਿੱਚ ਡੂੰਘਾਈ ਨਾਲ ਜੁੜਿਆ ਹੋਇਆ ਸੀ। ਰਾਜਪ੍ਰੀਤ ਨੇ ਛੋਟੀ ਉਮਰ ਵਿੱਚ ਹੀ ਅੰਮ੍ਰਿਤ ਛਕ ਲਿਆ ਸੀ ਅਤੇ ਇੱਕ ਅੰਮ੍ਰਿਤਧਾਰੀ ਸਿੱਖ ਵਜੋਂ ਗੁਰਸਿੱਖ ਜੀਵਨ ਬਤੀਤ ਕਰ ਰਿਹਾ ਸੀ। ਉਹ ਰੋਜਾਨਾ ਗੁਰਬਾਣੀ ਦਾ ਪਾਠ ਕਰਦਾ ਸੀ, ਗੁਰਦੁਆਰਾ ਸਾਹਿਬ ਜਾਂਦਾ ਸੀ ਅਤੇ ਸਿੱਖ ਰਸਮਾਂ ਦੀ ਪਾਲਣਾ ਕਰਦਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









