ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੋਹਾਂ ਪਾਸਿਓਂ ਚੱਲੀਆਂ ਗੋਲੀਆਂ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਮੁਠਭੇੜ ਤੋਂ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 2 ਪਿਸਟਲ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਅੰਮ੍ਰਿਤਸਰ ਦੇ ਅਧੀਨ ਆਉਂਦੇ ਥਾਣਾ ਖਿਲਚੀਆਂ ਗੁਪਤ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਤਿਮੋਵਾਲ ਦੇ ਇੱਕ ਨਹਿਰ ਕੰਡੇ ਪਹੁੰਚੇ ਜਿੱਥੇ ਮੋਟਰਸਾਈਕਲ ਸਵਾਰ ਦੋ ਵਿਅਕਤੀ ਹੀਰਾ ਸਿੰਘ ਪੁੱਤਰ ਕਸ਼ਮੀਰ ਸਿੰਘ ਧਰਦਿਆ ਦੇ ਰਹਿਣ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਤੇ ਤਿਮੋਵਾਲ ਕਨਾਲ ਆ ਰਹੇ ਸਨ। ਪੁਲਿਸ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਟੀਮ ‘ਤੇ ਚਾਰ ਤੋਂ ਪੰਜ ਰਾਊਂਡ ਫਾਇਰ ਕਰ ਦਿੱਤੇ।
ਇਹ ਵੀ ਪੜ੍ਹੋ : ਸਰਹਿੰਦ-ਪਟਿਆਲਾ ਰੋਡ ‘ਤੇ ਭਾਖੜਾ ਨਹਿਰ ‘ਚ ਡਿੱ/ਗੀ ਕਾਰ, ਕ੍ਰੇਨ ਦੀ ਮਦਦ ਨਾਲ ਕੱਢੀ ਗਈ ਬਾਹਰ
ਥਾਣਾ ਖਿਲਚੀਆਂ ਦੇ ਮੁਖੀ ਨੇ ਆਪਣੇ ਬਚਾਅ ਲਈ ਜਵਾਬੀ ਫਾਇਰ ਕੀਤਾ। ਪੁਲਿਸ ਵੱਲੋਂ ਇੱਕ ਫਾਇਰ ਹੀਰਾ ਸਿੰਘ ਦੀ ਲੱਤ ਦੇ ਵਿੱਚ ਜਾ ਲੱਗਾ। ਜ਼ਖਮੀ ਹੀਰਾ ਸਿੰਘ ਨੂੰ ਪੁਲਿਸ ਵੱਲੋਂ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਸ਼ੂਟਰ ਹੀਰਾ ਸਿੰਘ ਤੇ ਲਵਪ੍ਰੀਤ ਸਿੰਘ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਏਰੀਏ ਦੇ ਵਿੱਚ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









