ਜਗਰਾਓਂ ਦੇ ਪਿੰਡ ਹਠੂਰ ਵਿੱਚ ਇੱਕ ਛੱਪੜ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਨੂੰ ਸੁਲਝਾ ਲਿਆ ਹੈ। ਫੜੇ ਗਏ 2 ਮੁਲਜ਼ਮ ਕੋਈ ਹੋਰ ਨਹੀਂ ਸਗੋਂ ਮ੍ਰਿਤਕ ਦੇ ਦੋਸਤ ਹਨ, ਜਿੰਨਾ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ ਜਗਰਾਓਂ ਦੇ ਪਿੰਡ ਹਠੂਰ ਦੇ ਛੱਪੜ ਨੇੜਿਓ ਨੌਜਵਾਨ ਹਰਜਿੰਦਰ ਸਿੰਘ ਦੀ ਲਾਸ਼ ਮਿਲੀ ਸੀ। ਮ੍ਰਿਤਕ ਹਰਜਿੰਦਰ ਸਿੰਘ ਹਿਮਾਚਲ ਵਿੱਚ ਨੌਕਰੀ ਕਰਦਾ ਸੀ ਅਤੇ ਛੁੱਟੀਆਂ ਵਿੱਚ ਆਪਣੇ ਪਿੰਡ ਆਇਆ ਹੋਇਆ ਸੀ। ਅਚਾਨਕ ਇਸ ਤਰਾਂ ਉਸਦੀ ਲਾਸ਼ ਮਿਲਣ ਨਾਲ ਹਰ ਕੋਈ ਹੈਰਾਨ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ/ਤ: ਪਰਿਵਾਰ ਨੇ ਕ/ਤਲ ਦਾ ਜਤਾਇਆ ਸ਼ੱਕ, ਪੁਲਿਸ ਕਰ ਰਹੀ ਜਾਂਚ
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਹਰਜਿੰਦਰ ਸਿੰਘ ਦੇ ਦੋ ਦੋਸਤਾਂ ਨੇ ਹੀ ਜ਼ਹਿਰੀਲਾ ਟੀਕਾ ਲਗਾ ਕੇ ਉਸਨੂੰ ਮੌਤ ਦੇ ਘਾਟ ਉਤਾਰਿਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੇਹ ਨੂੰ ਛੱਪੜ ਕੰਢੇ ਸੁੱਟ ਦਿੱਤਾ ਸੀ। ਪੁਲਿਸ ਨੇ ਦੋਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੋਵਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ ਕਿ ਇੰਨਾ ਨੇ ਕਿਉਂ ਆਪਣੇ ਦੋਸਤ ਨੂੰ ਜ਼ਹਿਰੀਲਾ ਟੀਕਾ ਲਾਇਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









