ਜਲੰਧਰ ਵਿੱਚ ਦੋਸਤੀ ਨੂੰ ਸ਼ਰਮਸਾਰ ਕਰਨ ਵਾਲਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। 31 ਸਾਲਾ ਨੌਜਵਾਨ ਦਾ ਕਥਿਤ ਤੌਰ ‘ਤੇ ਉਸ ਦੇ ਦੋਸਤ ਨੇ ਹੀ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਨੋਨੀ ਵਜੋਂ ਹੋਈ ਹੈ। ਦੋਸ਼ੀ ਦੋਸਤ ਨੇ ਉਸ ਦਾ ਕਤਲ ਕਰਕੇ ਕੂੜੇ ਦੇ ਡੰਪ ਵਿਚ ਉਸ ਦੀ ਮ੍ਰਿਤਕ ਦੇਹ ਨੂੰ ਦਫਨਾ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੁਲਡੋਜ਼ਰ ਦੀ ਮਦਦ ਨਾਲ ਮ੍ਰਿਤਕ ਦੇਹ ਬਰਾਮਦ ਕਰ ਲਈ ਹੈ।
ਗੁਰਪ੍ਰੀਤ 22 ਜੂਨ ਤੋਂ ਲਾਪਤਾ ਸੀ। ਪਰਿਵਾਰ ਨੇ 23 ਜੂਨ ਨੂੰ ਉਸ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਦੌਰਾਨ ਪੁਲਿਸ ਨੇ ਕਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਜਿਸ ਵਿੱਚ ਗੁਰਪ੍ਰੀਤ ਕੂੜੇ ਦੇ ਡੰਪ ਵਿੱਚ ਦਾਖਲ ਹੁੰਦਾ ਦਿਸਿਆ ਪਰ ਬਾਹਰ ਨਹੀਂ ਆਇਆ। ਇਸ ਸੁਰਾਗ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਦੋਸਤ ਰਵੀ ਤੋਂ ਪੁੱਛਗਿੱਛ ਕੀਤੀ, ਜਿਸਨੇ ਕਤਲ ਦੀ ਗੱਲ ਕਬੂਲ ਕੀਤੀ।

ਪੁੱਛਗਿੱਛ ਤੋਂ ਪਤਾ ਲੱਗਾ ਕਿ ਘਟਨਾ ਵਾਲੀ ਰਾਤ ਦੋਵੇਂ ਇਕੱਠੇ ਸ਼ਰਾਬ ਪੀ ਰਹੇ ਸਨ। ਉਨ੍ਹਾਂ ਵਿਚਾਲੇ ਝਗੜਾ ਹੋਇਆ, ਜਿਸ ਕਾਰਨ ਰਵੀ ਨੇ ਗੁਰਪ੍ਰੀਤ ਦਾ ਕਤਲ ਕਰ ਦਿੱਤਾ। ਪੁਲਿਸ ਨੂੰ ਗੁੰਮਰਾਹ ਕਰਨ ਲਈ ਦੋਸ਼ੀ ਨੇ ਮ੍ਰਿਤਕ ਦਾ ਮੋਬਾਈਲ ਫੋਨ ਅਤੇ ਬਾਈਕ ਨਹਿਰ ਵਿੱਚ ਸੁੱਟ ਦਿੱਤੀ।
ਇਹ ਵੀ ਪੜ੍ਹੋ : ਇਟਲੀ ਦੀ ਜੇਲ੍ਹ ਵਿਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਲਾਤਾਂ ‘ਚ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗ
ਗੁਰਪ੍ਰੀਤ ਕੁਆਰਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਪਾਰਟ-ਟਾਈਮ ਡੀਜੇ ਵਜੋਂ ਕੰਮ ਕਰਦਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਰਵੀ ਦੇ ਨਾਲ ਇਸ ਘਟਨਾ ਵਿੱਚ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਪੁਲਿਸ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









