ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਨੈੱਟਵਰਕ ਵਿੱਚ ਸ਼ਾਮਿਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ 10 ਆਧੁਨਿਕ ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇੱਕ ਤਸਕਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਹ ਸਰਹੱਦ ਪਾਰ ਤੋਂ ਭੇਜੇ ਗਏ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਉਨ੍ਹਾਂ ਨੂੰ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਦੇ ਸੰਗਠਿਤ ਅੰਤਰਰਾਸ਼ਟਰੀ ਅਪਰਾਧ ਨਾਲ ਸਬੰਧ ਹੋ ਸਕਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਬਜ਼ੁਰਗਾਂ ਲਈ ਵੈਕਸੀਨੇਸ਼ਨ ਕਲੀਨਿਕ ਸ਼ੁਰੂ, GMCH-32 ‘ਚ ਮਿਲਣਗੇ ਜ਼ਰੂਰੀ ਟੀਕੇ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









