ਪੰਜਾਬ ਸਰਕਾਰ ਨੇ 1 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼, ਚੰਡੀਗੜ੍ਹ ਵਿਚ ਸ਼ਾਮ 4 ਵਜੇ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਮੁਤਾਬਕ ਬੈਠਕ ਦੀ ਅਗਵਾਈ ਮੁੱਖ ਮੰਤਰੀ ਕਰਨਗੇ। ਇਸ ਵਿਚ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਸਕੱਤਰ ਵੀ ਮੌਜੂਦ ਰਹਿਣਗੇ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੈਠਕ ਲਈ ਜ਼ਰੂਰੀ ਤਿਆਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : PM ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਸਨਮਾਨ, ਹੁਣ ਤੱਕ 34 ਦੇਸ਼ ਕਰ ਚੁੱਕੇ ਹਨ ਸਨਮਾਨਿਤ
ਸਰਕਾਰ ਵੱਲੋਂ ਜਾਰੀ ਹੁਕਮ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਬੈਠਕ ਨਿਰਧਾਰਤ ਸਮੇਂ ‘ਤੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ ਬੈਠਕ ਦਾ ਅਧਿਕਾਰਕ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਸੂਬੇ ਨਾਲ ਜੁੜੇ ਵੱਖ-ਵੱਖ ਪ੍ਰਸ਼ਾਸਨਿਕ ਤੇ ਵਿਕਾਸ ਕੰਮਾਂ ਤੋਂ ਇਲਾਵਾ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਵੱਖ-ਵੱਖ ਵਿਭਾਗਾਂ ਨਾਲ ਜੁੜੇ ਮਹੱਤਵਪੂਰਨ ਪ੍ਰਸਤਾਵਾਂ ‘ਤੇ ਵੀ ਕੈਬਨਿਟ ਦੀ ਮੋਹਰ ਲੱਗਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









