ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦੇ ਪਿੰਡ ਹਮੀਰਗੜ੍ਹ ਢਪਈ ਵਿਚ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਹਿਜਪਾਲ ਸਿੰਘ ਉਮਰ 26 ਸਾਲ ਘਰ ਵਿਚ ਹੀ ਪਸ਼ੂਆਂ ਲਈ ਹਰਾ ਚਾਰਾ ਕੱਟਣ ਦਾ ਕੰਮ ਕਰ ਰਿਹਾ ਸੀ ਕਿ ਉਦੋਂ ਮੋਟਰ ਵਿਚ ਕਰੰਟ ਆ ਜਾਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਕਰੰਟ ਲੱਗਣ ਦੇ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵਿਚ ਕੋਈ ਹੋਰ ਵੀ ਕਮਾਉਣ ਵਾਲਾ ਨਹੀਂ ਹੈ ਤੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









