ਅੱਜ ਅੰਮ੍ਰਿਤਸਰ ਵਿਚ ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ ਸਾਰਿਆਂ ਤੋਂ ‘ਆਪ’ ਸਰਕਾਰ ਦੇ ਬੇਅਦਬੀ ਦੇ ਖਿਲਾਫ ਬਣਾਏ ਗਏ ਕਾਨੂੰਨ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ‘ਤੇ ਜਵਾਬ ਮੰਗਿਆ ਹੈ।
ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ‘ਸਾਨੂੰ ਪੰਥ ਦੀਆਂ ਭਾਵਨਾਵਾਂ ਮੁਤਾਬਕ ਚੱਲਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਸੱਦਿਆ ਗਿਆ ਹੈ। ਉਨ੍ਹਾਂ ਨੂੰ ਬੇਅਦਬੀ ਕਾਨੂੰਨ ਨੂੰ ਲੈ ਕੇ ਉਨ੍ਹਾਂ ਦਾ ਸਪਸ਼ਟੀਕਰਨ ਲੈਣ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੁੱਲੇ ਮਾਹੌਲ ‘ਚ ਵਿਚਾਰ-ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਸਿੱਖ ਮੰਤਰੀਆਂ ਤੇ MLA ਦੀ ਪੇਸ਼ੀ, ਬੇਅਦਬੀ ਕਾਨੂੰਨ ‘ਤੇ ਰੱਖਣਗੇ ਆਪਣਾ ਪੱਖ
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਚੀਮਾ , ਗੁਰਮੀਤ ਸਿੰਘ ਖੁੱਡੀਆਂ, ਹਰਜੋਤ ਸਿੰਘ ਬੈਂਸ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈਟੀਓ , ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ, ਸਪੀਕਰ ਕੁਲਤਾਰ ਸਿੰਘ ਸੰਧਵਾਂ ਪੇਸ਼ ਹੋਣਗੇ।
ਇਸ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ, ਜੀਵਨ ਸਿੰਘ ਸੰਗੋਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਸਰਬਜੀਤ ਕੌਰ ਮਾਣੂਕੇ, ਦਵਿੰਦਰਜੀਤ ਸਿੰਘ ਲਾਡੀ, ਫੌਜਾ ਸਿੰਘ ਸਰਾਰੀ, ਨਰਿੰਦਰਪਾਲ ਸਵਨਾ, ਅਮਨਦੀਪ ਸਿੰਘ, ਜਗਦੀਪ ਸਿੰਘ, ਗੁਰਦਿੱਤ ਸਿੰਘ, ਅਮੋਲਕ ਸਿੰਘ, ਬਲਕਾਰ ਸਿੱਧੂ, ਜਗਰੂਪ ਗਿੱਲ, ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਮਰਪਾਲ ਸਿੰਘ, ਗੁਰਦੀਪ ਸਿੰਘ, ਕੁਲਦੀਪ ਧਾਲੀਵਾਲ, ਜਸਬੀਰ ਸਿੰਘ, ਜੀਵਨਜੋਤ ਕੌਰ, ਜਸਵਿੰਦਰ ਸਿੰਘ, ਸਰਵਣ ਸਿੰਘ ਧੁਨ, ਦਲਬੀਰ ਸਿੰਘ, ਇੰਦਰਬੀਰ ਸਿੰਘ ਨਿੱਝਰ, ਮਨਜੀਤ ਸਿੰਘ ਬਿਲਾਸਪੁਰ, ਰਣਬੀਰ ਸਿੰਘ ਭੁੱਲਰ, ਹਰਦੀਪ ਸਿੰਘ ਡਿੰਪੀ ਢਿੱਲੋਂ, ਜਗਸੀਰ ਸਿੰਘ, ਮਨਜਿੰਦਰ ਸਿੰਘ ਲਾਲਪੁਰਾ ਦੀ ਵੀ ਪੇਸ਼ੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









