ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਬੇਅਦਬੀ ਕਾਨੂੰਨ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਵਿੱਚ ਸੋਧ ਕਰੇ।
ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਸਰਕਾਰ ਵੱਲੋਂ ਕਾਨੂੰਨ ਬਣਾਉਣ ‘ਤੇ ਕੋਈ ਇਤਰਾਜ਼ ਨਹੀਂ ਹੈ, ਪਰ ਵਿਧਾਨ ਸਭਾ ਸਿੱਖ ਸ਼ਬਦਾਵਲੀ, ਮਰਿਆਦਾ ਅਤੇ ਸੰਪਰਦਾ ਨਾਲ ਸਬੰਧਤ ਮਾਮਲਿਆਂ ‘ਤੇ ਫੈਸਲਾ ਨਹੀਂ ਲੈ ਸਕਦੀ। ਉਦੋਂ ਤੱਕ ਇਸ ਕਾਨੂੰਨ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਨੇ ਕਾਨੂੰਨ ਨੂੰ ਪੜ੍ਹੇ ਬਿਨਾਂ ਆਪਣੀ ਸਹਿਮਤੀ ਦੇ ਦਿੱਤੀ ਹੈ।
ਪੇਸ਼ੀ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ 87 ਮੰਤਰੀ ਤੇ ਵਿਧਾਇਕ ਪੇਸ਼ ਹੋਏ, ਬਹੁਤ ਹੀ ਖੁੱਲ੍ਹੇ ਮਾਹੌਲ ‘ਚ ਗੱਲਬਾਤ ਹੋਈ ਹੈ। ਸਾਰੇ ਮੰਤਰੀਆਂ ਤੇ ਵਿਧਾਇਕਾਂ ਨੇ ਹਰ ਗੱਲ ਨੂੰ ਮੰਨਿਆ। ਉਨ੍ਹਾਂ ਪ੍ਰਵਾਨਗੀ ਦਿੱਤੀ ਕਿ ਇੱਕ ਮਹੀਨੇ ਦੇ ਅੰਦਰ ਕਾਨੂੰਨ ਸਬੰਧੀ ਸਾਰੇ ਇਤਰਾਜ਼ ਦੂਰ ਕੀਤੇ ਜਾਣਗੇ।
ਜਥੇਦਾਰ ਸਾਹਿਬ ਨੇ ਕਿਹਾ ਕਿ ਸਿੱਖ ਧਰਮ ‘ਚ ਦਖਲਅੰਦਾਜ਼ੀ ਨੂੰ ਪੰਥ ਨੇ ਕਦੇ ਬਰਦਾਸ਼ਤ ਨਹੀਂ ਕੀਤਾ। ਪੰਥ ਨਾਲੋਂ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦੂਰ ਨਹੀਂ ਕੀਤਾ ਜਾ ਸਕਦਾ। ਕਿਸੇ ਵੀ ਬੇਅਦਬੀ ਕਰਨ ਵਾਲੇ ਨੂੰ ਸਖਤ ਸਜ਼ਾ ਮਿਲੇ ਉਸਦੇ ਨਾਲ ਮੈਂ ਵੀ ਸਹਿਮਤ ਹਾਂ ਪਰ ਕਾਨੂੰਨ ‘ਚੋਂ ਕਸਟੋਡੀਨ ਵਾਲੀਆਂ ਮੱਦਾਂ ਹਟਾਈਆਂ ਜਾਣੀਆਂ ਚਾਹੀਦੀਆਂ ਹਨ। ਬੀੜ ਬਾਰੇ ਕੋਈ ਵੀ ਫੈਸਲਾ ਸਿਰਫ਼ ਪੰਥ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਵਿਰੋਧੀ ਡੇਰੇ ਦਾ ਪੈਰੋਕਾਰ ਬੇਅਦਬੀ ਕਰਦਾ ਤਾਂ ਪੈਰੋਕਾਰ ਦੇ ਨਾਲ ਮੁਖੀ ‘ਤੇ ਵੀ ਪਰਚਾ ਹੋਣਾ ਚਾਹੀਦਾ ਹ। ਪਾਵਨ ਸਰੂਪ ਕੇਸ ਪ੍ਰਾਪਰਟੀ ਨਹੀਂ ਬਣੇਗਾ, ਇਹ ਮੱਦ ਵੀ ਜੋੜੀ ਜਾਵੇ। ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬ ‘ਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੋਧਾਂ ਨਹੀਂ ਹੁੰਦੀਆਂ ਇਹ ਕਾਨੂੰਨ ਲਾਗੂ ਨਹੀਂ ਹੋਵੇਗਾ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮੇਸ਼ਾ ਸੱਚ ਦੀ ਗੱਲ ਹੁੰਦੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ੀ ਮਗਰੋਂ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 1 ਮਹੀਨੇ ਦਾ ਸਮਾਂ ਦਿੱਤਾ ਹੈ. ਜਥੇਦਾਰ ਵੱਲੋਂ ਕੁਝ ਸੋਧਾਂ ਪ੍ਰਪੋਜ਼ ਕੀਤੀਆਂ ਗਈਆਂ ਹਨ , ਪ੍ਰਪੋਜ਼ਲ ਮਿਲਣ ਮਗਰੋਂ ਵਿਚਾਰ-ਵਟਾਂਦਰਾ ਕਰਕੇ ਇੱਕ ਮਹੀਨੇ ‘ਚ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਦੀ ਨਿਯੁਕਤੀ ਨੂੰ ਕੇਂਦਰ ਨੇ ਦਿੱਤੀ ਮਨਜ਼ੂਰੀ
ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਾਸਾਂ ਨੂੰ ਬੁਲਾਵਾ ਆਇਆ ਸੀ , ਨਿਮਾਣੇ ਜੀਵਾਂ ਵਜੋਂ ਨੰਗੇ ਪੈਰੀ ਅਸੀਂ ਨਤਮਸਤਕ ਹੋਏ ਹਾਂ। ਮੰਤਰੀਆਂ, ਵਿਧਾਇਕਾਂ ਤੇ ਜਥੇਦਾਰ ਨਾਲ ਲੰਮੀ ਤੇ ਸਾਰਥਕ ਵਿਚਾਰ-ਚਰਚਾ ਹੋਈ, ਗੁਰੂ ਪਾਤਸ਼ਾਹ ਸਾਡੇ ‘ਤੇ ਕਿਰਪਾ ਕਰਦੇ ਰਹਿਣਗੇ, ਜਿਹੜੀ ਵੀ ਗੱਲਬਾਤ ਅੱਜ ਹੋਈ ਉਸ ‘ਤੇ ਵਿਚਾਰ ਕਰਨ ਲਈ ਅਸੀਂ ਸਰਕਾਰ ਨੂੰ ਕਹਾਂਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









