ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਮੋਹਾਲੀ ਵਿੱਚ ਮੀਂਹ ਪਿਆ। ਚੰਡੀਗੜ੍ਹ ਵਿੱਚ ਵੀ ਬੂੰਦਾਬਾਂਦੀ ਹੋਈ। ਪਠਾਨਕੋਟ ਵਿੱਚ ਮੀਂਹ ਪੈਣ ਕਾਰਨ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਬਹੁਤ ਸਾਰੇ ਬੱਚੇ ਸਕੂਲ ਨਹੀਂ ਜਾ ਸਕੇ। ਮੋਹਾਲੀ ਅਤੇ ਜਲੰਧਰ ਵਿੱਚ ਠੰਢੀਆਂ ਹਵਾਵਾਂ ਚੱਲੀਆਂ, ਜਦੋਂ ਕਿ ਕਈ ਹੋਰ ਇਲਾਕਿਆਂ ਵਿੱਚ ਬੱਦਲ ਛਾਏ ਹੋਏ ਹਨ।
ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਪਹੁੰਚਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।
ਡਾਇਰੈਕਟਰ ਨੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਬੁੱਧਵਾਰ ਤੋਂ 6 ਜੁਲਾਈ ਤੱਕ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਗਰਜ-ਤੂਫ਼ਾਨ ਦੇ ਨਾਲ-ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਵੇਗਾ। 2 ਜੁਲਾਈ ਤੋਂ ਮੀਂਹ ਦੀ ਗਤੀਵਿਧੀ ਵਿੱਚ ਕਾਫ਼ੀ ਵਾਧਾ ਹੋਵੇਗਾ, ਜਿਸ ਕਾਰਨ ਪੰਜਾਬ ਵਿੱਚ 4 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰਗ ਹਾਰਿਆ ਬੋਰਵੈੱਲ ‘ਚ ਡਿੱਗਿਆ 4 ਸਾਲਾਂ ਨਿਰਵੈਰ, 21 ਘੰਟੇ ਮਗਰੋਂ ਕੱਢੀ ਮਾਸੂਮ ਦੀ ਦੇਹ
ਮੀਂਹ ਨਾਲ ਪੰਜਾਬ ਵਿੱਚ ਤਾਪਮਾਨ 5 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਨਾਲ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਆਈ। ਇਸ ਵੇਲੇ ਪਾਰਾ ਆਮ ਨਾਲੋਂ 2.3 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 43.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵੀ 0.4 ਡਿਗਰੀ ਸੈਲਸੀਅਸ ਡਿੱਗ ਗਿਆ, ਜੋ ਆਮ ਨਾਲੋਂ 3.2 ਡਿਗਰੀ ਵੱਧ ਸੀ। ਇਸ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰਾਤ ਦੇ ਹਾਲਾਤ ਗਰਮ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









