ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲਿਆ ਹੈ। ਹਾਈਕਮਾਨ ਨੇ ਨਾ ਤਾਂ ਸੂਬੇ ਦਾ ਪ੍ਰਧਾਨ ਬਦਲਿਆ ਤੇ ਨਾ ਹੀ ਕਿਸੇ ਇਕ ਚਿਹਰੇ ‘ਤੇ ਪੂਰਾ ਦਾਅ ਲਗਾਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਜਦੋਂ ਕਿ ਚਰਨਜੀਤ ਸਿੰਘ ਚੰਨੀ ਨੂੰ ਇਲੈਕਸ਼ਨ ਕੈਂਪੇਨ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਤੇ ਪ੍ਰਤਾਪ ਸਿੰਘ ਬਾਜਵਾ ਨੂੰ LOP ਦੇ ਅਹੁਦੇ ‘ਤੇ ਬਰਕਰਾਰ ਰੱਖਿਆ ਗਿਆ ਹੈ।
ਚੰਨੀ ਨੂੰ ਚੇਅਰਪਰਸਨ ਬਣਾਉਣ ਦੇ ਪਿੱਛੇ ਦਾ ਸਭ ਤੋਂ ਵੱਡਾ ਕਾਰਨ ਪੰਜਾਬ ਦਾ ਸਭ ਤੋਂ ਮਜ਼ਬੂਤ ਜਾਤੀਗਤ ਸਮੀਕਰਣ ਹੈ ਜਿਥੇ ਲਗਭਗ 31 ਫੀਸਦੀ ਦਲਿਤ ਵੋਟ ਬੈਂਕ ਹੈ। ਵਿਜੇਇੰਦਰ ਸਿੰਗਲਾ ਇਲੈਕਸ਼ਨ ਤੇ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਬਣੇ ਹਨ ਤੇ ਇਸ ਦੇ ਨਾਲ ਹੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਦੀ ਕਮਾਨ ਡਾ. ਅਮਰ ਸਿੰਘ ਦੇ ਹੱਥ ‘ਚ ਵਿਚ ਸੌਂਪੀ ਗਈ ਹੈ।
ਪਾਰਟੀ ਨੇ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਪ੍ਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਵੱਖ-ਵੱਖ ਕਮੇਟੀਆਂ ਵਿਚ ਬਤੌਰ ਕੋ-ਚੇਅਰਮੈਨ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ 2022 ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਜੁਲਾਈ 2021 ਵਿਚ ਸੁਨੀਲ ਜਾਖੜ ਨੂੰ ਪ੍ਰਧਾਨ ਅਹੁਦੇ ਤੋਂ ਹਟਾ ਕੇ ਜੱਟ ਸਿੱਖ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਸੀ। ਕੁਝ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਸਤੰਬਰ ਵਿਚ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਨਵਜੋਤ ਸਿੰਘ ਨੇ ਇਸ ਫੈਸਲੇ ਤੋਂ ਨਾਰਾਜ਼ ਹੋ ਕੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ! HC ਵੱਲੋਂ ਰਿਸ਼ਵਤਖੋਰੀ ਮਾਮਲੇ ‘ਚ ਦਰਜ FIR ਰੱਦ ਕਰਨ ਦੀ ਮੰਗ ਖਾਰਜ
ਚੋਣਾਂ ਦੌਰਾਨ ਸਿੱਧੂ ਤੇ ਚੰਨੀ ਵੱਖ-ਵੱਖ ਦਿਖੇ ਜਿਸ ਦਾ ਖਮਿਆਜ਼ਾ ਪਾਰਟੀ ਨੂੰ ਹਾਰ ਵਜੋਂ ਝੇਲਣਾ ਪਿਆ। ਇਸ ਵਾਰ ਕਾਂਗਰਸ ਲੀਡਰਸ਼ਿਪ ਕਿਸੇ ਤਰ੍ਹਾਂ ਦੇ ਬਦਲਾਅ ਕਰਨ ਤੋਂ ਡਰ ਗਈ। ਕਾਂਗਰਸ ਨੂੰ ਡਰ ਸੀ ਕਿ ਰਾਜਾ ਵੜਿੰਗ ਨੂੰ ਪ੍ਰਧਾਨ ਤੋਂ ਹਟਾਇਆ ਤਾਂ ਉਨ੍ਹਾਂ ਦੀ ਧਿਰ ਸਿੱਧੂ ਦੀ ਤਰਜ ‘ਤੇ ਪਾਰਟੀ ਖਿਲਾਫ ਕੰਮ ਕਰਦਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








