ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਤੋਂ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਰਕਰਾਰ ਰੱਖੇ ਜਾਣ ਮਗਰੋਂ ਪਾਰਟੀ ਦੇ ਕਈ ਸੀਨੀਅਰ ਆਗੂ ਨਾਰਾਜ਼ ਦਿਖਾਈ ਦੇ ਰਹੇ ਹਨ। ਇਨ੍ਹਾਂ ਸਭ ਦੇ ਵਿਚਾਲੇ ਕਾਂਗਰਸ ਦੇ ਫੈਸਲੇ ਤੋਂ ਨਾਰਾਜ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਪਹੁੰਚੇ ਹਨ।
ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਦਿੱਲੀ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਾਰਟੀ ਪ੍ਰਧਾਨ ਬਜਾਏ ਜਾਣ ਦੀ ਜਗ੍ਹਾ ਉਨ੍ਹਾਂ ਨੂੰ ਕੋਰ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਤੋਂ ਉਹ ਨਾਰਾਜ਼ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾ/ਦਸਾ, 8 ਫੁੱਟ ਡੂੰਘੇ ਪਾਣੀ ‘ਚ ਫਸੀ ਸ਼ਰਧਾਲੂਆਂ ਦੀ ਬੱਸ
ਇੰਨਾ ਹੀ ਨਹੀਂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਵੀ ਹਾਈਕਮਾਨ ਦੇ ਫੈਸਲੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਉਨ੍ਹਾਂ ਨੇ ਮੋਰਿੰਡਾ ਵਿਖੇ ਆਪਣੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਦੀ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ 2-3 ਸਾਂਸਦ ਮੈਂਬਰ, 10 ਤੋਂ 12 ਵਿਧਾਇਕ ਤੇ ਲਗਭਗ 40 ਹਲਕਾ ਇੰਚਾਰਜਾਂ ਦੇ ਸ਼ਾਮਲ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਚੰਨੀ ਉਨ੍ਹਾਂ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਮਗਰੋਂ ਵੱਡਾ ਫੈਸਲਾ ਲੈਣਗੇ, ਜੋ ਉਨ੍ਹਾਂ ਦਾ ਸਮਰਥਨ ਕਰਦੇ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਪੰਜਾਬ ਕਾਂਗਰਸ ਵਿਚ ਵੱਡੀ ਉਥਲ-ਪੁਥਲ ਹੋ ਰਹੀ ਹੈ। ਜਿਸ ਕਰਕੇ ਪੰਜਾਬ ਕਾਂਗਰਸ ਵਿਚ ਵੱਡੇ ਫੇਰਬਦਲ ਮਗਰੋਂ ਚੰਨੀ ਵੱਲੋਂ ਅਹਿਮ ਬੈਠਕ ਸੱਦੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









