ਅਮਰਨਾਥ ਯਾਤਰਾ ਲਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਰਨਾਲਾ ਨਿਵਾਸੀ 40 ਸਾਲਾ ਨਰਿੰਦਰ ਕੁਮਾਰ ਪੁੱਤਰ ਪਰਵਿੰਦਰ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਮਰਨਾਥ ਯਾਤਰਾ ਦੌਰਾਨ ਸੋਨਮਰਗ ਦੇ ਇੱਕ ਹੋਟਲ ਵਿੱਚ ਉਸ ਦੀ ਮੌਤ ਹੋ ਗਈ। ਉਹ ਆਪਣੇ ਸਾਥੀਆਂ ਨਾਲ ਯਾਤਰਾ ‘ਤੇ ਗਿਆ ਸੀ ਅਤੇ ਸ਼ੁੱਕਰਵਾਰ ਸਵੇਰੇ ਆਪਣੇ ਕਮਰੇ ਵਿੱਚ ਮ੍ਰਿਤਕ ਪਾਇਆ ਗਿਆ। ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ, ਨਰਿੰਦਰ ਕੁਮਾਰ ਕੁਝ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਅਮਰਨਾਥ ਯਾਤਰਾ ਲਈ ਰਵਾਨਾ ਹੋਇਆ ਸੀ। ਸ਼ੁੱਕਰਵਾਰ ਸ਼ਾਮ ਨੂੰ ਉਹ ਯਾਤਰਾ ਦੌਰਾਨ ਪੈਣ ਵਾਲੇ ਸੋਨਮਰਗ ਇਲਾਕੇ ਦੇ ਹੋਟਲ ਵਿਚ ਰੁਕੇ ਸਨ। ਸਵੇਰੇ ਜਦੋਂ ਉਸ ਦੇ ਸਾਥੀਆਂ ਨੇ ਦੇਖਿਆ ਤਾਂ ਨਰਿੰਦਰ ਕੁਮਾਰ ਮ੍ਰਿਤਕ ਹਾਲਤ ਵਿਚ ਮਿਲਿਆ।
ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਨਰਿੰਦਰ ਕੁਮਾਰ ਬਰਨਾਲਾ ਦੀ ਇੱਕ ਸਥਾਨਕ ਕਾਲੋਨੀ ਵਿੱਚ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ। ਇਹ ਖ਼ਬਰ ਮਿਲਦੇ ਹੀ ਉਸਦੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ‘ਪੰਜਾਬ 95’ ਫਿਲਮ OTT ‘ਤੇ ਹੋਈ ਰਿਲੀਜ਼
ਸੋਨਮਰਗ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੀ ਕਾਗਜ਼ੀ ਕਾਰਵਾਈ ਪੂਰੀ ਕਰ ਰਹੀ ਹੈ। ਅਧਿਕਾਰੀਆਂ ਅਤੇ ਪਰਿਵਾਰਕ ਸੂਤਰਾਂ ਮੁਤਾਬਕ ਨਰਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਵਾਪਸ ਲਿਆਉਣ ਲਈ ਜ਼ਰੂਰੀ ਕਾਨੂੰਨੀ ਪ੍ਰਕਿਰਿਆਵਾਂ ਅਤੇ ਰਸਮਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









