ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗਲਤ ਸਾਈਡ ਤੋਂ ਆਈ ਇਨੋਵਾ ਨੇ ਕਾਰ ਨੇ ਦੂਜੀ ਗੱਡੀ ਨੂੰ ਟੱਕਰ ਮਾਰੀ ਤੇ ਹਾਦਸੇ ‘ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ ਤੇ ਇਸ ਤੋਂ ਇਲਾਵਾ 3 ਮਾਸੂਮ ਬੱਚੀਆਂ ਗੰਭੀਰ ਰੂਪ ‘ਚ ਜ਼ਖਮੀ ਹਨ।
ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ ਸੁਰਿੰਦਰ ਸ਼ੁਕਲਾ ਉਨ੍ਹਾਂ ਦੀ ਪਤਨੀ ਪ੍ਰਿਯੰਕਾ ਤੇ ਮਾਤਾ ਯਾਵੰਤੀ ਵਜੋਂ ਹੋਈ ਹੈ। ਹਾਦਸੇ ਮਗਰੋਂ ਇਨੋਵਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਸੁਰਿੰਦਰ ਸ਼ੁਕਲਾ ਆਪਣੇ ਪਰਿਵਾਰ ਸਣੇ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਨ ਤੇ ਜਦੋਂ ਉਹ ਵਿਧੀਪੁਰ ਨੈਸ਼ਨਲ ਫਲਾਈਓਵਰ ‘ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਨੋਵਾ ਕਾਰ ਨੇ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਚਾਲਕ ਨੇ ਜ਼ਖਮੀਆਂ ਦੀ ਮਦਦ ਕਰਨ ਦੀ ਬਜਾਏ ਉਥੋਂ ਭੱਜਣਾ ਠੀਕ ਸਮਝਿਆ। ਹਾਦਸੇ ਦੌਰਾਨ ਪ੍ਰਿਯੰਕਾ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਕਿ ਬਾਕੀ ਦੋਵਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਖਿਚੋਤਾਣ ਵਿਚਾਲੇ ਅੱਜ ਚੰਡੀਗੜ੍ਹ ਆਉਣਗੇ ਭੂਪੇਸ਼ ਬਘੇਲ, ਕੀ ਹੋਵੇਗਾ ਮਸਲੇ ਦਾ ਹੱਲ?
ਹਾਦਸੇ ਵਿਚ ਗੰਭੀਰ ਤੌਰ ਤੋਂ ਜ਼ਖਮੀ ਹੋਏ ਬੱਚਿਆਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। 13 ਸਾਲਾ ਅੰਸ਼ਿਕਾ ਜਿਸ ਦੀਆ ਦੋਵੇਂ ਲੱਤਾਂ ਟੁੱਟ ਗਈਆਂ ਹਨ, 8 ਸਾਲਾ ਅਰਪਿਤਾ ਤੇ ਮਹਿਜ਼ ਇਕ ਸਾਲ ਦੀ ਬੱਚੀ ਮਾਨਵੀ ਵੀ ਗੰਭੀਰ ਜ਼ਖਮੀ ਹੈ। ਇਨ੍ਹਾਂ ਤਿੰਨਾਂ ਬੱਚਿਆਂ ਦੇ ਸਿਰ ਤੋਂ ਮਾਪਿਆਂ ਤੇ ਦਾਦੀ ਦਾ ਸਾਇਆ ਖੋਹ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









