ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਤਸਕਰੀ ਦੇ ਮਾਡਿਊਲ ਖਿਲਾਫ਼ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ ਨੇ ਇੱਕ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 06 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਇੱਕ ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸਨੂੰ ISI ਅਤੇ ਵਿਦੇਸ਼ ਵਿੱਚ ਸਥਿਤ BKI ਸੰਚਾਲਕਾਂ ਦੀ ਹਮਾਇਤ ਪ੍ਰਾਪਤ ਸੀ, ਅਤੇ ਉਹਨਾਂ ਨੂੰ #ਪੰਜਾਬ ਵਿੱਚ ਜਨਤਕ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਗਤੀਵਿਧੀਆਂ ਕਰਨ ਲਈ ਇਹ ਖੇਪ ਪ੍ਰਾਪਤ ਹੋਈ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਨਾਮੀ ਸਕੂਲ ‘ਚ ਲੱਗੀ ਅੱ/ਗ, ਜਨਰੇਟਰ ਰੂਮ ‘ਚੋਂ ਨਿਕਲੀਆਂ ਲ/ਪਟਾਂ, ਮਚੀ ਹਫੜਾ-ਦਫੜੀ
ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ BNS ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ, ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:










