ਬਹਾਦੁਰਗੜ੍ਹ ਤੋਂ ਪਿੰਡ ਬਰਕਤਾਬਾਦ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਖਾਣਾ ਖਾ ਕੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਬਾਈਕ ਸਵਾਰ 3 ਬਦਮਾਸ਼ਾਂ ਵੱਲੋਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਨੌਜਵਾਨ ਆਪਣੀ ਜਾਨ ਬਚਾਉਣ ਲਈ 50 ਮੀਟਰ ਤੱਕ ਦੌੜਦਾ ਰਿਹਾ ਪਰ ਹਮਲਾਵਾਰਾਂ ਵੱਲੋਂ ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ।
ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ 29 ਸਾਲਾ ਨੀਰਜ ਵਜੋਂ ਹੋਈ ਹੈ ਜਿਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਨੀਰਜ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਤਲ ਦੇ ਪਿੱਛੇ ਦੀ ਵਜ੍ਹਾ ਗੈਂਗਵਾਰ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਨੀਰਜ ‘ਤੇ ਵੀ ਕਈ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ
ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚਸ਼ਮਦੀਦਾਂ ਮੁਤਾਬਕ ਨੀਰਜ ਰਾਤ ਨੂੰ ਖਾਣਾ ਖਾਣ ਦੇ ਬਾਅਦ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਇੰਨੇ ਵਿਚ ਹੀ ਹਮਲਾਵਰਾਂ ਨੇ ਮੌਕਾ ਦੇਖ ਕੇ ਨੀਰਜ ‘ਤੇ ਫਾਇਰਿੰਗ ਕਰ ਦਿੱਤੀ। ਨੀਰਜ ਜ਼ਮੀਨ ‘ਤੇ ਡਿੱਗ ਗਿਆ ਤੇ ਹਸਪਤਾਲ ਲਿਜਾਣ ਮਗਰੋਂ ਡਾਕਟਰਾਂ ਵੱਲੋਂ ਨੀਰਜ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:










