ਜਲੰਧਰ ਵਿਚ ਪੁਲਿਸ ਤੇ ਸ਼ੂਟਰ ਵਿਚਾਲੇ ਮੁਕਾਬਲਾ ਹੋਇਆ ਹੈ ਤੇ ਮੁਠਭੇੜ ਵਿਚ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਸ਼ੂਟਰ ਦੇ ਪੈਰ ਵਿਚ ਗੋਲੀ ਲੱਗੀ ਜਿਸ ਦੇ ਬਾਅਦ ਉਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ।

ਪੁਲਿਸ ਮੁਤਾਬਕ ਇਹ ਕਾਰਵਾਈ ਪਿੰਡ ਸ਼ਾਹਪੁਰ ਖੇਤਰ ਵਿਚ ਉਸ ਸਮੇਂ ਹੋਈ ਜਦੋਂ ਸੀਆਈਏ ਸਟਾਫ ਦੀ ਟੀਮ ਗੁਪਤ ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਨੂੰ ਫੜਨ ਪਹੁੰਚੀ ਸੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮ ਨੂੰ ਸਰੰਡਰ ਕਰਨ ਲਈ ਕਿਹਾ ਪਰ ਉਸ ਨੇ ਪੁਲਿਸ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਮੁਲਜ਼ਮ ਦੇ ਪੈਰ ਵਿਚ ਗੋਲੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ।

ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਪਿਛਲੇ ਕੁਝ ਦਿਨਾਂ ਤੋਂ ਡਾਕਟਰ ਨੂੰ ਫੋਨ ਕਰਕੇ ਫਿਰੌਤੀ ਮੰਗ ਰਿਹਾ ਸੀ। ਪੁਲਿਸ ਹੁਣ ਉਸ ਦੇ ਅਪਰਾਧਿਕ ਨੈਟਵਰਕ, ਹਥਿਆਰਾਂ ਦੇ ਸਰੋਤ ਤੇ ਸੰਭਾਵਿਤ ਸਾਥੀਆਂ ਬਾਰੇ ਪੁੱਛਗਿਛ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿਛ ਦੇ ਬਾਅਦ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:











