ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿਚ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਇਕ ਮਕਾਨ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਦੱਸਿਆ ਜਾ ਰਿਹਾ ਹੈ ਕਿ 8 ਤੋਂ 9 ਮੁਲਜ਼ਮਾਂ ਨੇ 15 ਦੇ ਕਰੀਬਰਾਊਂਡ ਫਾਇਰ ਕੀਤੇ ਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵਿਚ ਕਿਸੇ ਦੇ ਜਾਨੀ ਨੁਕਸਾਨ ਹੋਣ ਤੋਂ ਤਾਂ ਬਚਾਅ ਰਿਹਾ ਪਰ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਪਰਿਵਾਰਕ ਮੈਂਬਰ ਨੇ ਦੱਸਿਆ ਕਿ ਵਾਰਦਾਤ ਦੇ ਸਮੇਂ ਪਰਿਵਾਰ ਘਰ ਦੇ ਅੰਦਰ ਖਾਣਾ ਖਾ ਰਿਹਾ ਸੀ। ਅਚਾਨਕ ਬਾਹਰ ਗੋਲੀਆਂ ਵਰਗੀਆਂ ਤੇਜ਼ ਆਵਾਜ਼ਾਂ ਸੁਣਾਈ ਦਿੱਤੀਆਂ। ਪਹਿਲਾਂ ਉਨ੍ਹਾਂ ਨੂੰ ਲੱਗਾ ਕਿ ਪਟਾਕੇ ਚੱਲ ਰਹੇ ਹਨ ਪਰ ਕੁਝ ਦੇਰ ਬਾਅਦ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਸ ਸਮੇਂ ਕੋਈ ਮੈਂਬਰ ਘਰ ਦੇ ਬਾਹਰ ਹੁੰਦਾ ਤਾਂ ਵੱਡਾ ਹਾਦਸਾ ਹੋ ਸਕਦਾ ਸੀ।
ਇਹ ਵੀ ਪੜ੍ਹੋ : ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ
ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ ‘ਤੇ ਪਹੁੰਚੀ ਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਹਮਲਾਵਰਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:










