ਜਲੰਧਰ : ਨਕੋਦਰ ਰੋਡ ‘ਤੇ ਪਿੰਡ ਸਿੰਘਾ ਦੇ ਪੈਟਰੋਲ ਪੰਪ ਦੇ ਸਾਹਮਣੇ ਕਾਰ ਤੇ ਬਾਈਕ ਦੀ ਟੱਕਰ ਹੋ ਗਈ। ਹਾਦਸੇ ਵਿਚ ਬਾਈਕ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਹਾਲਾਂਕਿ ਬਾਈਕ ਸਵਾਰ ਨੌਜਵਾਨ ਦਾ ਦੂਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਲੋਕਾਂ ਦੀ ਮਦਦ ਨਾਲ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਸਿੰਘਾ ਦੇ ਪੰਚਾਇਤ ਮੈਂਬਰ ਜਿੰਦਾ ਨੇ ਦੱਸਿਆ ਕਿ ਦੋਵੇਂ ਬਾਈਕ ਸਵਾਰ ਉਨ੍ਹਾਂ ਦੇ ਪਿੰਡ ਦੇ ਹਨ। ਗੱਡੀ ਨੇ ਪਿੱਛੇ ਤੋਂ ਬਾਈਕ ਸਵਾਰਾਂ ਨੂੰ ਟੱਕਰ ਮਾਰੀ। ਘਟਨਾ ਦੌਰਾਨ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਦੋਵੇਂ ਨੌਜਵਾਨ ਪਿੰਡ ਸਿੰਘਾ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲਾਂਬੜਾ ਵੱਲ ਜਾ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਆਰਟਿਕਾ ਕਾਰ ਨਾਲ ਪਿੱਛੇ ਤੋਂ ਟਕਰਾ ਗਏ ਜਿਸ ਕਰਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਘਟਨਾ ਵਿਚ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਾਨਸਾ ‘ਚ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤ/ਲ, ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਪਤੀ
ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ ਤੇ ਦੂਜੇ ਗੰਭੀਰ ਨੌਜਵਾਨ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ। ਦੋਵੇਂ ਨੌਜਵਾਨਾਂ ਦੀ ਉਮਰ 19 ਤੇ 15 ਸਾਲ ਹੈ। ਘਟਨਾ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਵਿਚ ਲੱਗ ਗਈ। ਘਟਨਾ ਵਿਚ ਅਭਿਸ਼ੇਕ ਗੰਭੀਰ ਜ਼ਮਮੀ ਹੋ ਗਿਆ ਹੈ ਜਿਸ ਦਾ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚ ਕੇ ਸੜਕ ਸੁਰੱਖਿਆ ਪੁਲਿਸ ਫੋਰਸ ਵੱਲੋਂ ਰਸਤੇ ਨੂੰ ਖੁੱਲ੍ਹਵਾਇਆ ਗਿਆ ਤੇ ਸਥਾਨਕ ਪੁਲਿਸ ਲਾਂਬੜਾ ਵੱਲੋਂ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:










