ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਪੁਲਿਸ ਮੁਲਾਜ਼ਮਾਂ ਦੇ ਮੈਡਲ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। DSGMC ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖਿਆ ਅਤੇ ਪੁਲਿਸ ਮੁਲਾਜ਼ਮਾਂ ਤੋਂ ਵੀਰਤਾ ਮੈਡਲ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਪੱਤਰ ਵਿੱਚ ਸਾਬਕਾ ਐਸ.ਐਸ.ਪੀ. (SSP) ਅਜੀਤ ਸਿੰਘ ਸੰਧੂ ਅਤੇ ਸਾਬਕਾ ਡੀ.ਐਸ.ਪੀ. (DSP) ਜਸਪਾਲ ਸਿੰਘ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਵੀਰਤਾ ਮੈਡਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਅਧਿਕਾਰੀ ਭਾਈ ਖਾਲੜਾ ਦੇ ਅਗਵਾ, ਤਸ਼ੱਦਦ ਅਤੇ ਕਤਲ ਦੇ ਮਾਮਲੇ ਵਿੱਚ ਸ਼ਾਮਲ ਸਨ ਅਤੇ ਅਦਾਲਤ ਵੱਲੋਂ ਦੋਸ਼ੀ ਪਾਏ ਗਏ ਸਨ।
ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਲਿਖੀ ਗਈ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਇਹ ਬੇਹੱਦ ਚਿੰਤਾਜਨਕ ਹੈ ਕਿ ਦੇਸ਼ ਦੇ ਇਤਿਹਾਸ ਵਿੱਚ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਦੁਖਦਾਈ ਅਤੇ ਵੱਡੀ ਉਲੰਘਣਾ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀ ਅਜੇ ਵੀ ਅਜਿਹੇ ਵੱਕਾਰੀ ਰਾਸ਼ਟਰੀ ਸਨਮਾਨਾਂ ਨੂੰ ਆਪਣੇ ਕੋਲ ਰੱਖੀ ਬੈਠੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਜ਼ਾ ਪਾ ਚੁੱਕੇ ਇਨ੍ਹਾਂ ਪੁਲਿਸ ਅਫ਼ਸਰਾਂ ਕੋਲ ਵੀਰਤਾ ਮੈਡਲ ਬਰਕਰਾਰ ਰਹਿਣ ਦੇਣਾ ਇਨਸਾਫ਼, ਜਵਾਬਦੇਹੀ ਅਤੇ ਕਾਨੂੰਨ ਦੇ ਸ਼ਾਸਨ ਦੇ ਸਿਧਾਂਤਾਂ ਨੂੰ ਕਮਜ਼ੋਰ ਕਰਦਾ ਹੈ। ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਿੱਲੀ ਕਮੇਟੀ ਨੇ ਉਨ੍ਹਾਂ ਨੂੰ ਇੱਕ ਨਿਡਰ ਤੇ ਮਨੁੱਖੀ ਅਧਿਕਾਰਾਂ ਦਾ ਰਾਖਾ ਦੱਸਿਆ, ਜਿਨ੍ਹਾਂ ਨੇ ਸੱਚਾਈ ਨੂੰ ਸਾਹਮਣੇ ਲਿਆਉਣ ਅਤੇ ਅਣਗਿਣਤ ਮਾਸੂਮ ਪੀੜਤਾਂ ਦੀ ਮਰਿਆਦਾ ਨੂੰ ਬਹਾਲ ਕਰਨ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ।
ਇਹ ਵੀ ਪੜ੍ਹੋ : ਜੈਸਮੀਨ ਸੈਂਡਲਸ ਨੇ LIVE ਸ਼ੋਅ ‘ਚ ਫੈਨਸ ਨੂੰ ਦਿੱਤਾ ਸਰਪ੍ਰਾਈਜ਼, ਆਪਣਾ ਮੰਗੇਤਰ ਕੀਤਾ Reveal, ਘੁੱਟ ਕੇ ਪਾਈ ਜੱਫੀ
ਕਮੇਟੀ ਆਗੂਆਂ ਨੇ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਅੱਜ ਵੀ ਪੂਰੀ ਦੁਨੀਆ ਵਿੱਚ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਕਾਲਕਾ ਅਤੇ ਕਾਹਲੋਂ ਨੇ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਅਜਿਹੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਨਮਾਨਿਤ ਰੱਖਣਾ ਨਾ ਸਿਰਫ਼ ਜਸਵੰਤ ਸਿੰਘ ਖਾਲੜਾ ਦੀ ਯਾਦ ਦਾ ਅਪਮਾਨ ਹੈ।
ਵੀਡੀਓ ਲਈ ਕਲਿੱਕ ਕਰੋ -:










