ਤਰਨਤਾਰਨ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ ਹੈ ਤੇ ਮੁਕਾਬਲੇ ਦੌਰਾਨ ਰੰਗਦਾਰੀ ਲਈ ਫਾਇਰਿੰਗ ਕਰਨ ਦੇ ਮੁਲਜ਼ਮ ਸਾਹਿਲ ਨੂੰ ਮੁਰਾਦਪੁਰਾ ਤੋਂ ਗ੍ਰਿਫਤਾਰ ਕਰ ਲਿਆ ਗਿਆ।
ਮਿਲੀ ਜਾਣਕਾਰੀ ਮੁਤਾਬਕ ਨਾਕੇਬੰਦੀ ਦੌਰਾਨ ਬਦਮਾਸ਼ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕੀਤੀ ਜਿਸ ਦੇ ਜਵਾਬ ਵਿਚ ਹੋਈ ਕਾਰਵਾਈ ਵਿਚ ਉਸ ਦੀ ਲੱਤ ਵਿਚ ਗੋਲੀ ਲੱਗੀ। ਜ਼ਖਮੀ ਹਾਲਤ ਵਿਚ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਮੌਕੇ ਤੋਂ ਇਕ ਪਿਸਤੌਲ ਤੇ ਬਾਈਕ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਾਨਸਾ ‘ਚ ਗੁਰੂ ਘਰ ‘ਚ ਹੋਈ ਬੇ.ਅ.ਦ/ਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ‘ਤੇ ਲਿਖੀ ਗਈ ਗਲਤ ਸ਼ਬਦਾਵਲੀ
ਪੁਲਿਸ ਮੁਤਾਬਕ ਨਾਕੇਬੰਦੀ ਦੌਰਾਨ ਬਾਈਕ ‘ਤੇ ਸਵਾਲ ਇਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਸ ਨੇ ਵਾਹਨ ਰੋਕਣ ਦੀ ਬਜਾਏ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ। ਜ਼ਖਮੀ ਹੋਣ ਦੇ ਬਾਅਦ ਪੁਲਿਸ ਨੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਡਿਆਲਾ ਰੋਡ ਸਥਿਤ ਪੇਂਟ ਸਟੋਰ ‘ਤੇ ਫਾਇਰਿੰਗ ਕਰਨ ਦੇ ਮਾਮਲੇ ਵਿਚ ਵੀ ਸਾਹਿਲ ਸ਼ਾਮਲ ਸੀ। ਉਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:










