ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਚਿੱਠੀ ਲਿਖ ਕੇ ਭਾਰਤ ਤੇ ਵਿਦੇਸ਼ ਵਿਚ ਗੁਰੂ ਨਾਨ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਤਾਰਪੁਰ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ।
ਆਪਣੀ ਚਿੱਠੀ ਵਿਚ DSGMC ਨੇ ਕਿਹਾ ਕਿ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਨਾਲ ਸ਼ਰਧਾਲੂ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਚ ਦਰਸ਼ਨ ਕਰ ਸਕਣਗੇ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਬਤੀਤ ਕੀਤੇ ਸਨ ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ ਦੇ ਸ਼ੁਰੂ ਹੋਣ ਦੇ ਨਾਲ ਹੀ 7 ਮਈ 2025 ਨੂੰ ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰ ਦਿੱਤਾ ਗਿਆ ਸੀ। ਚਿੱਠੀ ਵਿਚ ਪਿਛਲੇ ਇਕ ਸਾਲ ਵਿਚ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਚਾਰ ਸਿੱਖ ਜਥਿਆਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ‘ਸਤਲੁਜ’ ਵਾਂਗ ਫਿਲਮ ‘ਦਸਤਾਰ’ ਵੀ ਆਈ ਸੈਂਸਰ ਬੋਰਡ ਦੇ ਘੇਰੇ ‘ਚ, ਨਹੀਂ ਮਿਲਿਆ ਕਲੀਅਰੈਂਸ ਸਰਟੀਫਿਕੇਟ
DSGMC ਨੇ ਕੇਂਦਰ ਸਰਕਾਰ ਤੋਂ ਸਾਰੇ ਜ਼ਰੂਰੀ ਸੁਰੱਖਿਆ ਤੇ ਸਿਆਸੀ ਵਿਵਸਥਾਵਾਂ ਪੂਰੀਆਂ ਕਰਨ ਦੇ ਬਾਅਦ ਤੀਰਥ ਯਾਤਰਾ ਮਾਰਗ ਨੂੰ ਜਲਦ ਤੋਂ ਜਲਦ ਬਹਾਲ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:










