ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲਾਂ ਲਈ ਹੋਵੇਗਾ। ਉਹ ਪੰਜਾਬ ਵਿੱਚ ਭਾਜਪਾ ਦਾ ਇੱਕ ਪ੍ਰਮੁੱਖ ਸਿੱਖ ਚਿਹਰਾ ਰਹੇ ਹਨ।
ਖਾਸ ਤੌਰ ‘ਤੇ ਦਿੱਲੀ ਬਾਰਡਰ ‘ਤੇ ਹੋਏ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਕੇਂਦਰ ਦੇ ਪੱਖ ਵਿਚ ਡਟ ਕੇ ਬਿਆਨਬਾਜ਼ੀ ਕੀਤੀ ਸੀ, ਜਿਸ ਨਾਲ ਉਹ ਪੰਜਾਬ ਤੋਂ ਲੈ ਕੇ ਨੈਸ਼ਨਲ ਲੈਵਲ ਤੱਕ ਖੂਬ ਸੁਰਖੀਆਂ ਵਿਚ ਰਹੇ ਸਨ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਗਰੇਵਾਲ ਨੇ ਕਿਹਾ, “ਮੈਂ ਮੈਨੂੰ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਮੈਂ ਇਸ ਤੋਂ ਪਹਿਲਾਂ ਵੀ ਕਈ ਅਹੁਦੇ ਸੰਭਾਲੇ ਹਨ।” ਦੱਸ ਦੇਈਏ ਕਿ ਗਰੇਵਾਲ ਮੂਲ ਰੂਪ ਵਿੱਚ ਪਟਿਆਲਾ ਤੋਂ ਹਨ।
ਇਹ ਵੀ ਪੜ੍ਹੋ : ਦਸੂਹਾ : ਗੁਰੂ ਘਰ ‘ਚੋਂ ਹਜ਼ਾਰਾਂ ਰੁਪਏ ਚੋਰੀ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ, ਚੋਰ ਕੋਲੋਂ ਪੈਸੇ ਕੀਤੇ ਗਏ ਬਰਾਮਦ
ਇਹ ਧਿਆਨ ਦੇਣ ਯੋਗ ਹੈ ਕਿ ਗਰੇਵਾਲ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 2013 ਤੋਂ 2017 ਤੱਕ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ। ਉਹ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜਪੁਰਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਨ, ਹਾਲਾਂਕਿ ਉਹ ਹਾਰ ਗਏ ਸਨ। ਉਹ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਸਨ। ਇਸ ਤੋਂ ਪਹਿਲਾਂ ਉਹ ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .









