ਸ੍ਰੀ ਮਾਛੀਵਾੜਾ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਬਿਜਲੀ ਵਿਭਾਗ ਦੇ ਸਹਾਇਕ ਲਾਈਮੈਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਪਾਵਰਕਾਮ ਵਿਭਾਗ ਵਿਚ ਤਾਇਨਾਤ ਸਹਾਇਕ ਲਾਈਮਾਨ ਦੇ ਭਰਾ ਨੇ ਹਾਦਸਾ ਬਿਜਲੀ ਸਪਲਾਈ ਠੀਕ ਕਰਦੇ ਸਮੇਂ ਵਾਪਰਿਆ।
ਮ੍ਰਿਤਕ ਦੀ ਪਛਾਣ ਪਿੰਡ ਮਾਂਗੇਵਾਲ ਦੇ ਗੁਰਜੀਤ ਸਿੰਘ ਪਛਾਣ ਵਜੋਂ ਹੋਈ ਹੈ ਤੇ ਮਰਿਤਕ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੇ ਭਰਾ ਨੇ ਬਿਜਲੀ ਵਿਭਾਗ ‘ਤੇ ਲਾਪ੍ਰਵਾਹੀ ਦੇ ਇਲਜ਼ਾਮ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਤਾਰਾਂ ਦੀ ਮੁਰੰਮਤ ਕੀਤੀ ਜਾਂਦੀ ਹੈ ਤਾਂ ਬਿਜਲੀ ਸਪਲਾਈ ਬੰਦ ਰੱਖੀ ਜਾਂਦੀ ਹੈ ਤੇ ਇਸ ਕਰਕੇ ਕਰੰਟ ਲੱਗਣ ਦੀ ਸੰਭਾਵਨਾ ਘੱਟ ਹੁੰਦੀ ਹੈ।
ਇਹ ਵੀ ਪੜ੍ਹੋ : ਟਾਂਡਾ ਦੇ ਸਾਬਕਾ SHO ਨਾਗਰਾ ਦੀ ਦਸੂਹਾ ਕੋਰਟ ‘ਚ ਹੋਈ ਪੇਸ਼ੀ, ਕੋਰਟ ਨੇ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ
ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ ਗੁਰਜੀਤ ਸਿੰਘ ਪਿਛਲੇ 3-4 ਸਾਲ ਤੋਂ ਪਾਵਰਕਾਮ ਵਿਭਾਗ ਵਿਚ ਕੰਮ ਕਰ ਰਿਹਾ ਸੀ ਤੇ ਪਿਛਲੇ 3-4 ਮਹੀਨਿਆਂ ਤੋਂ ਹੀ ਪੱਕਾ ਹੋਇਆ ਸੀ। ਦੂਜੇ ਪਾਸੇ ਜੂਨੀਅਰ ਇੰਜੀਨੀਅਰ ਨੇ ਦੱਸਿਆ ਕਿ ਇਕ ਪਿੰਡ ਵਿਚ ਇਕ ਵਿਅਕਤੀ ਨੇ ਮੀਟਰ ਵਿਚ ਬਿਜਲੀ ਨਾ ਹੋਣ ਦੀ ਸ਼ਿਕਾਇਤ ਕੀਤੀ ਸੀ ਤੇ ਇਸ ਦੌਰਾਨ ਬਿਜਲੀ ਸਪਲਾਈ ਬੰਦ ਕੀਤੀ ਗਈ ਤੇ ਸ਼ਿਕਾਇਤ ਠੀਕ ਹੋਣ ਮਗਰੋਂ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ। ਇਸ ਪੂਰੀ ਘਟਨਾ ਵਿਚ ਕਿਸੇ ਦੀ ਵੀ ਕੋਈ ਲਾਪ੍ਰਵਾਹੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:










