ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਲੁਧਿਆਣਾ ਵਿਚ ਕਾਲੇ ਬੱਦਲ ਛਾ ਗਏ ਹਨ। ਤੇਜ਼ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਕਈ-ਕਈ ਥਾਈਂ ਮੀਂਹ ਵੀ ਪਿਆ ਹੈ। ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅੱਜ ਕਈ ਸ਼ਹਿਰਾਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਸੀ।
ਮੌਸਮ ਵਿਭਾਗ ਨੇ ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਫਗਵਾੜਾ, ਜਲੰਧਰ-1, ਜਲੰਧਰ-2, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਟਾਲਾ, ਡੇਰਾ ਬਾਬਾ ਨਾਨਕ, ਭੁੱਲਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਤੇ ਧਾਰ ਕਲਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਬਰਨਾਲਾ, ਚੀਮਾ, ਧੂਰੀ, ਮਾਲੇਰਕੋਟਲਾ, ਪਟੜਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਸਮਰਾਲਾ, ਮੋਗਾ, ਫਿਰੋਜ਼ਪੁਰ, ਜੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ-2, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ-2, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ ਤੇ ਭੁਲੱਥ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਿਰਫਿਰੇ ਵਿਅਕਤੀ ਨੇ ਰਾਹ ਜਾਂਦੀ ਕੁੜੀ ‘ਤੇ ਨੁਕੀਲੀ ਚੀਜ਼ ਨਾਲ ਕੀਤਾ ਹ.ਮ/ਲਾ, CCTV ‘ਚ ਕੈਦ ਹੋਈ ਸਾਰੀ ਘਟਨਾ
ਅੱਜ ਬੱਦਲ ਛਾਏ ਰਹਿਣਗੇ। 20 ਜੁਲਾਈ ਨੂੰ ਅੰਸ਼ਿਕ ਤੌਰ ਤੋਂ ਬੱਦਲ ਤੇ ਹਲਕਾ ਮੀਂਹ ਪੈਣ ਦੇ ਆਸਾਰ ਹਨ। 21 ਜਲਾਈ ਨੂੰ ਵੀ ਬੱਦਲ ਛਾਏ ਰਹਿਣਗੇ ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 22 ਜੁਲਾਈ ਨੂੰ ਬੱਦਲ ਛਾਏ ਰਹਿਣ ਤੇ ਮੀਂਹ ਦੇ ਆਸਾਰ ਤੇ ਇਸੇ ਤਰ੍ਹਾਂ 23 ਜੁਲਾਈ ਨੂੰ ਵੀ ਬੱਦਲ ਛਾਏ ਰਹਿਣ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:










