ਸ਼ੰਭੂ ਬਾਰਡਰ ‘ਤੇ ਅੱਜ ਇਕ ਵਾਰ ਫਿਰ ਤੋਂ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਕੂਚ ਤੋਂ ਪਹਿਲਾਂ ਹਜ਼ਾਰਾਂ ਕਿਸਾਨ ਪਟਿਆਲਾ ਵਾਲੇ ਪਾਸੇ ਤੋਂ ਸ਼ੰਭੂ ਬਾਰਡਰ ‘ਤੇ ਪਹੁੰਚ ਰਹੇ ਹਨ। ਹਰ ਪਾਸੇ ਟਰੈਕਟਰਾਂ ਦੀਆਂ ਕਤਾਰਾਂ, ਹੱਥਾਂ ਵਿਚ ਝੰਡੇ ਨਜ਼ਰ ਆ ਰਹੇ ਹਨ। ਇਹ ਅੰਦੋਲਨ ਭਾਰਤ-ਅਮਰੀਕਾ ਪ੍ਰਸਤਾਵਿਤ ਮੁੱਖ ਵਪਾਰ ਸਮਝੌਤੇ FTA ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ ਤੇ ਉਥੇ ਹੀ ਕਿਸਾਨਾਂ ਦਾ ਦਾਅਵਾ ਹੈ ਕਿ ਜੇ ਇਹ ਸਮਝੌਤਾ ਲਾਗੂ ਹੋਇਆ ਤਾਂ ਇਸ ਨਾਲ ਭਾਰਤੀ ਖੇਤੀਬਾੜੀ, ਡੇਅਰੀ ਉੁਦਯੋਗ ਤੇ ਪਿੰਡਾਂ ਦੀ ਆਰਥਿਕਤਾ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਸਸਤੇ ਵਿਦੇਸ਼ੀ ਉਤਪਾਦਾਂ ਕਰਕੇ ਦੇਸੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ ਤੇ ਕਿਸਾਨਾਂ ਦੀ ਰੋਜ਼ੀ-ਰੋਟੀ ਖਤਰੇ ਵਿਚ ਪੈ ਸਕਦੀ ਹੈ।
ਇਸ ਅੰਦੋਲਨ ਦਾ ਸੱਦਾ ਦੇਸ਼ ਬਚਾਓ ਮੋਰਚਾ ਵੱਲੋਂ ਦਿੱਤਾ ਗਿਆ ਹੈ ਜਿਥੇ ਅੰਮ੍ਰਿਤਸਰ, ਗੁਰਦਾਸਪੁਰ ਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਕਿਸਾਨਾਂ ਦੇ ਕਾਫਲੇ ਲਗਾਤਾਰ ਸ਼ੰਭੂ ਬਾਰਡਰ ਵਲ ਵਧ ਰਹੇ ਹਨ। ਵੱਡੀ ਗਿਣਤੀ ਵਿਚ ਕਿਸਾਨ ਸ਼ੰਭੂ ਬਾਰਡਰ ‘ਤੇ ਆ ਗਏ ਹਨ ਤੇ ਉੁਥੇ ਨਾਲ ਹੀ ਧਾਰਾ 163 ਇਲਾਕੇ ਵਿਚ ਲਾਗੂ ਕਰ ਦਿੱਤੀ ਗਈ ਹੈ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਦੰਗਾਰੋਧੀ ਸਾਜੋ ਸਾਮਾਨ ਦੇ ਨਾਲ ਲੈਸ ਪੁਲਿਸ ਹਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ
ਸ਼ੰਭੂ ਬਾਰਡਰ ‘ਤੇ ਸੜਕਾਂ ਨੂੰ ਬੈਰੀਕੇਡ ਲਗਾ ਕੇ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਦਿੱਲੀ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿਚ ਸ਼ਾਮਲ ਹੋਣ ਜਾਂਦੇ ਸਮੇਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮਗਰੋਂ ਕਿਸਾਨ ਜਥੇਬੰਦੀਆਂ ਰੋਸ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -:










