ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ‘ਚ ਹੋਈ ਬੇਅਦਬੀ ਹੋਈ ਹੈ। ਗੁਰੂ ਘਰ ਦੇ ਬਾਹਰੋ ਗਲੀ ‘ਚੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੁਟਕਾ ਸਾਹਿਬ ਦੇ ਕੁਝ ਅੰਗ ਨਾਲੀ ਵਿਚੋਂ ਵੀ ਮਿਲੇ ਹਨ। ਗੁਟਕਾ ਸਾਹਿਬ ਦੇ ਅੰਗ ਸੰਗਤਾਂ ਵੱਲੋਂ ਇਕੱਠੇ ਕੀਤੇ ਗਏ ਤੇ ਘਟਨਾ ਮਗਰੋਂ ਸਿੱਖ ਸੰਗਤ ‘ਚ ਰੋਸ ਪਾਇਆ ਜਾ ਰਿਹਾ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ
ਪੁਲਿਸ ਜਾਂਚ ਕਰ ਰਹੀ ਹੈ ਕਿ ਕਿਸ ਵੱਲੋਂ ਇਹ ਘਿਨਾਉਣੀ ਹਰਕਤ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਤੇ ਮੌਕੇ ‘ਤੇ ਮੈਂਬਰਾਂ ਨੂੰ ਭੇਜ ਕੇ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ ਗਏ ਹਨ ਤੇ ਨਾਲ ਹੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਛੇਤੀ ਤੋਂ ਛੇਤੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਆਏ ਦਿਨ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਹੈ ਤੇ ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਛੇਤੀ ਤੋਂ ਛੇਤੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:










