ਸੰਸਦ ਵਿਚ ਮਾਨਸੂਨ ਸੈਸ਼ਨ ਦੇ ਦੂਜੇ ਦਿਨ NDA ਸਾਂਸਦਾਂ ਦੀ ‘ਮੰਗਲ ਮਿਲਨ’ ਬੈਠਕ ਦੇ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਬੈਠਕ ਵਿਚ ਪੀਐੱਮ ਮੋਦੀ ਨੇ ਪੇਪਰ ਲੀਕ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਦਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਬੈਠਕ ਦੌਰਾਨ ਇਹ ਸਪੱਸ਼ਟ ਕੀਤਾ ਹੈ ਕਿ ਹਾਲੀਆ NEET ਪ੍ਰੀਖਿਆ ਵਿਚ ਹੋਏ ਪੇਪਰ ਲੀਕ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲ ਵਿਚ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
ਪੀਐੱਮ ਮੋਦੀ ਨੇ ਇਹ ਵੀ ਕਿਹਾ ਹੈ ਕਿ ਪੇਪਰ ਲੀਕ ਨੂੰ ਰੋਕਣਾ ਮਹਿਜ਼ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਸਗੋਂ ਸਾਰੇ ਸੂਬਿਆਂ ਦੀਆਂ ਸਰਕਾਰਾਂ ਤੇ ਪਾਰਟੀਆਂ ਨੂੰ ਇਕੱਠੇ ਮਿਲ ਕੇ ਇਸ ਨਾਲ ਲੜਨਾ ਹੋਵੇਗਾ। ਇਸ ਤੋਂ ਪਹਿਲਾਂ ਪੇਪਰ ਲੀਕ ਤੇ ਸਿੱਖਿਆ ਵਿਵਸਥਾ ਵਿਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਪਾਏ ਚਾਲੇ, ਸ਼ੰਭੂ ਬਾਰਡਰ ਸੀਲ, ਲਗਾਏ ਬੈਰੀਕੇਡ, ਭਾਰੀ ਪੁਲਿਸ ਬਲ ਤਾਇਨਾਤ
ਕੇਂਦਰੀ ਮੰਤਰੀ ਨੇ ਦੱਸਿਆ ਕਿ ਨੀਟ ਪ੍ਰੀਖਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੇਪਰ ਲੀਕ ਦੀ ਖਬਰ ਸਾਹਮਣੇ ਆਉਂਦੇ ਹੀ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਤੇ ਇਸ ਮਾਮਲੇ ਵਿਚ 13 ਲੋਕਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ। ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਨਾ ਹੋਵੇ, ਇਸ ਲਈ ਨੀਟ ਦੀ ਦੁਬਾਰਾ ਪ੍ਰੀਖਿਆ ਨੂੰ ਵੀ ਪਹਿਲ ਦਿੱਤੀ ਗਈ।
ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਦੁਬਾਰਾ ਪੇਪਰ ਲੀਕ ਨਾ ਹੋਵੇ ਇਸ ਲਈ ਸਖਤੀ ਨਾਲ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਅਪੀਲ ਵੀ ਕੀਤੀ ਹੈ ਕਿ ਇਨ੍ਹਾਂ ਲੋਕਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਕਿਰਨ ਰਿਜਿਜੂ ਨੇ ਕਿਹਾ ਕਿ PM ਮੋਦੀ ਨੇ ਕਿਹਾ ਹੈ ਕਿ ਪੂਰੇ ਦੇਸ਼ ਵਿਚ ਜਿਥੇ-ਜਿਥੇ ਪੇਪਰ ਲੀਕ ਹੋਣ ਹਨ ਤੇ ਜੋ ਲੋਕ ਵੀ ਪੇਪਰ ਲੀਕ ਦੇ ਧੰਦੇ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਹ ਸਿਆਸਤ ਦਾ ਵਿਸ਼ਾ ਨਹੀਂ ਹੈ, ਇਹ ਪੂਰੇ ਦੇਸ਼ ਦਾ ਵਿਸ਼ਾ ਹੈ।
ਵੀਡੀਓ ਲਈ ਕਲਿੱਕ ਕਰੋ -:










