ਕਿਸਾਨਾਂ ਨੇ ਅਮਰੀਕਾ-ਭਾਰਤ ਵਿਚ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਕੂਚ ਕਰ ਦਿੱਤਾ ਹੈ। ਦਿੱਲੀ ਜਾਣ ਲਈ ਕਿਸਾਨ ਪਟਿਆਲਾ-ਅੰਬਾਲਾ ਵਿਚ ਬਣੇ ਸ਼ੰਭੂ ਬਾਰਡਰ ‘ਤੇ ਪਹੁੰਚ ਗਏ ਹਨ ਤੇ ਪੁਲਿਸ ਵੱਲੋਂ ਬਾਰਡਰ ਨੂੰ ਬੈਰੀਕੇਡਿੰਗ ਲਗਾ ਕੇ ਸੀਲ ਕਰ ਦਿੱਤਾ ਗਿਆ ਹੈ। ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜੇਸੀਬੀ ਵੀ ਲਗਾ ਦਿੱਤੀ ਗਈ ਹੈ ਤਾਂ ਕਿ ਜੇਕਰ ਉਥੇ ਕੋਈ ਪੱਕੀ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰੇ ਤਾਂ ਉਸ ਨੂੰ ਹਟਾਇਆ ਜਾ ਸਕੇ। ਅਜਿਹੇ ਵਿਚ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਨ ਸਿੰਘ ਪੰਧੇਰ ਇਸ ਦੀ ਅਗਵਾਈ ਕਰ ਰਹੇ ਹਨ।
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਜਾਣਾ ਚਾਹੁੰਦੇ ਹਨ। ਹਰਿਆਣਾ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਲਗਾ ਰਹੀ ਹੈ। ਕਿਸਾਨ ਪ੍ਰਸ਼ਾਸਨ ਨਾਲ ਗੱਲਬਾਤ ਲਈ ਤਿਆਰ ਹਨ, ਉਹ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੀ ਨੀਤੀ ਲੈ ਕੇ ਨਹੀਂ ਆਏ। ਕੁਝ ਕਿਸਾਨ ਹਿਰਾਸਤ ਵਿਚ ਲਏ ਗਏ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦਾ ਹਿੱਸਾ ਨਹੀਂ ਸਮਝਦੀ । ਅਸੀਂ ਪਹਿਲਕਦਮੀ ਕਰ ਕੇ ਸਰਕਾਰ ਨਾਲ ਗੱਲ ਕਰਨ ਆਏ ਹਾਂ। ਅਸੀਂ ਕਿਸੇ ਵੀ ਤਰ੍ਹਾਂ ਦਾ ਕੋਈ ਟਕਰਾਅ ਨਹੀਂ ਚਾਹੁੰਦੇ, ਸਿਰਫ਼ ਗੱਲਬਾਤ ਨਾਲ ਸਾਡਾ ਮਸਲਾ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ‘ਚ ਹੋਈ ਬੇ.ਅ/ਦ/ਬੀ, ਗੁਰੂ ਘਰ ਦੇ ਬਾਹਰੋ ਗਲੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ
ਦੱਸ ਦੇਈਏ ਕਿ ਕਿਸਾਨਾਂ ਦੀ ਭੀੜ ਨੂੰ ਦੇਖਦੇ ਹੋਏ ਅੰਬਾਲਾ ਪੁਲਿਸ ਨੇ ਧਾਰਾ 163 ਲਾਗੂ ਕਰ ਦਿੱਤੀ ਹੈ। ਕਿਸਾਨਾਂ ਨੂੰ ਬੈਰੀਕੇਡ ਤੋਂ 100 ਮੀਟਰ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਸ਼ੰਭੂ ਬਾਰਡਰ ਬੰਦ ਕੀਤੇ ਜਾਣ ਨਾਲ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਗੱਡੀਆਂ ਦੀ ਆਵਾਜਾਈ ਠੱਪ ਹੋ ਗਈ ਹੈ। ਇਸ ਨੂੰ ਦੇਖਦੇ ਹੋਏ ਹਰਿਆਣਾ ਪੁਲਿਸ ਨੇ ਟ੍ਰੈਫਿਕ ਡਾਇਵਰਟ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:










