ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਕੋਨਤਾਰਪੁਰ ਦੇ ਕੋਲ ਹਾਦਸਾ ਵਾਪਰਿਆ। ਇਕ ਟੂਰਿਸਟ ਸਲਿੱਪਰ ਬੱਸ ਜੋ ਕਿ ਜਲੰਧਰ ਤੋਂ ਪਠਾਨਕੋਟ ਵੱਲ ਆ ਰਹੀ ਸੀ ਜਦੋਂ ਪਿੰਡ ਕੋਨਤਾਰਪੁਰ ਦੇ ਕੋਲ ਪਹੁੰਚੀ ਤਾਂ ਉਸ ਨੇ ਉਥੇ ਸੜਕ ‘ਤੇ ਚੱਲ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨ, ਸਕੂਟੀ ਸਵਾਰ ਮਹਿਲਾ ਤੇ ਇਕ ਛੋਟੀ ਬੱਚੀ ਦੇ ਇਲਾਵਾ ਪੈਦਲ ਚੱਲਣ ਵਾਲੇ 2 ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਕੁੱਲ 6 ਲੋਕਾਂ ਨੂੰ ਬੱਸ ਨੇ ਦਰੜ ਦਿੱਤਾ। ਜਿਸ ਕਰਕੇ 2 ਲੋਕਾਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 4 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਗੁੱਸੇ ਵਿਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ ਤੇ ਰੋਡ ਜਾਮ ਕਰ ਦਿੱਤਾ ਜਿਸ ਦੇ ਚੱਲਦੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸੂਚਿਤ ਕੀਤਾ ਤੇ ਅੱਗ ‘ਤੇ ਕਾਬੂ ਪਾਇਆ ਗਿਆ। ਦੂਜੇ ਪਾਸੇ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਸਥਾਨਕ ਲੋਕਾਂ ਨੂੰ ਸਮਝਾ ਕੇ ਰਸਤਾ ਤਾਂ ਖੁੱਲ੍ਹਵਾ ਦਿੱਤਾ ਤੇ ਬੱਸ ਡਰਾਈਵਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਇਸ ਬਾਰੇ ਗੱਲ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਬੱਸ ਡਰਾਈਵਰ ਬਹੁਤ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ ਜਿਸ ਦੇ ਚੱਲਦੇ ਉਸ ਨੇ 6 ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਫਿਲਹਾਲ 2 ਦੀ ਮੌਤ ਹੋ ਗਈ ਹੈ ਤੇ 4 ਗੰਭੀਰ ਜ਼ਖਮੀ ਹਨ। ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬੱਸ ਡਰਾਈਵਰ ਜੋ ਫਰਾਰ ਹੈ, ਉਸ ਨੂੰ ਕਾਬੂ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:










