FBI ਨੇ ਨਸ਼ਾ ਤਸਕਰੀ ਦੇ ਦੋਸ਼ ਵਿਚ ਹਰਮਨਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। FBI ਨੇ ਉਸ ਨੂੰ ਕੈਲੀਫੋਰਨੀਆ ਦੇ ਸਟਾਕਟਨ ਸ਼ਹਿਰ ਤੋਂ ਕਾਬੂ ਕੀਤਾ ਹੈ। ਐੱਫਬੀਆਈ ਨੇ ਦੱਸਿਆ ਕਿ ਹਰਮਨਵੀਰ ਸਿੰਘ ‘ਤੇ ਅਮਰੀਕਾ, ਕੈਨੇਡਾ ਤੇ ਮੈਕਸੀਕੋ ਵਿਚ ਸਰਗਰਮ ਨਸ਼ਾ ਤਸਕਰੀ ਸੰਗਠਨਾਂ ਲਈ ਵੱਡੇ ਪੱਧਰ ‘ਤੇ ਨਸ਼ਾ ਤਸਕਰੀ ਕਰਨ ਦੀ ਸਾਜਿਸ਼ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਅਮਰੀਕੀ ਜਾਂਚ ਏਜੰਸੀਆਂ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਗ੍ਰਿਫਤਾਰੀ ਦੇ ਬਾਅਦ ਹੁਣ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਪੂਰੇ ਨੈਟਵਰਕ ਦੇ ਸੰਚਾਲਨ ਦੀ ਵੀ ਜਾਂਚ ਅੱਗੇ ਵਧਾਈ ਜਾਵੇਗੀ।
ਹਰਮਨਵੀਰ ਸਿੰਘ ਨੂੰ ਕੈਲੀਫੋਰਨੀਆ ਦੇ ਸਟਾਕਟਨ ਸ਼ਹਿਰ ਵਿਚ ਗ੍ਰਿਫਤਾਰ ਕੀਤਾ ਗਿਆ। ਇਹ ਕਾਰਵਾਈ ਕੈਲੀਫੋਰਨੀਆ ਹਾਈਵੇ ਪੈਟਰੋਲ ਦੇ ਅਧਿਕਾਰੀਆਂ ਨੇ ਕੀਤੀ। ਹਰਮਨਵੀਰ ਸਿੰਘ ਨੇ ਅਮਰੀਕੀ ਜਾਂਚ ਏੇਜੰਸੀ ਲੰਬੇ ਸਮੇਂ ਤੋਂ ਭਾਲ ਕਰ ਰਹੀ ਸੀ। ਉਸ ਖਿਲਾਫ ਪਹਿਲਾਂ ਹੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਜਾ ਚੁੱਕਾ ਸੀ ਤੇ ਉਸ ਨੂੰ ਲੋੜੀਂਦਾ ਐਲਾਨਿਆ ਗਿਆ ਸੀ।
ਇਹ ਵੀ ਪੜ੍ਹੋ : ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋ/ਲੀ, ਜੀ/ਵਨ ਲੀ.ਲਾ ਕੀਤੀ ਸ/ਮਾ/ਪਤ
ਜਾਣਕਾਰੀ ਮੁਤਾਬਕ 23 ਜੂਨ 2026 ਨੂੰ ਕੈਲੀਫੋਰਨੀਆ ਦੇ ਲਾਸ ਏਂਜਲਸ ਸਥਿਤ ਯੂਨਾਈਟਿਡ ਸਟੇਟਸ ਡਿਸਟ੍ਰਿਕਟ ਕੋਰਟ ਨੇ ਹਰਮਨਵੀਰ ਸਿੰਘ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ‘ਤੇ ਨਸ਼ਾ ਤਸਕਰੀ ਦੇ ਦੋਸ਼ ਲਗਾਏ ਗਏ ਸਨ। ਗ੍ਰਿਫਤਾਰੀ ਤੋਂ ਪਹਿਲਾਂ FBI ਨੇ ਹਰਮਨਵੀਰ ਬਾਰੇ ਜਨਤਕ ਸੂਚਨਾ ਜਾਰੀ ਕਰਕੇ ਆਮ ਲੋਕਾਂ ਤੋਂ ਉਸ ਦੀ ਜਾਣਕਾਰੀ ਸਾਂਝਾ ਕਰਨ ਦੀ ਅਪੀਲ ਕੀਤੀ ਸੀ। ਏਜੰਸੀ ਦਾ ਕਹਿਣਾ ਸੀ ਕਿ ਉਹ ਅੰਤਰਰਾਸ਼ਟਰੀ ਡਰੱਗ ਤਸਕਰੀ ਨੈਟਵਰਕ ਦਾ ਅਹਿਮ ਮੈਂਬਰ ਮੰਨਿਆ ਜਾਂਦਾ ਹੈ ਤੇ ਉਸ ਦੀ ਗ੍ਰਿਫਤਾਰੀ ਨਾਲ ਨੈਟਵਰਕ ਦੇ ਹੋਰ ਮੈਂਬਰਾਂ ਤੱਕ ਪਹੁੰਚਣ ਵਿਚ ਮਦਦ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:










