ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਦਿੱਤੀ। ਇਸ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਹਮੇਸ਼ਾ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁਲਾਜ਼ਮਾਂ ਦੀ ਭਲਾਈ ਕਰਨ ਨੂੰ ਤਰਜੀਹ ਦਿੱਤੀ ਹੈ। ਉੁਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਪਹਿਲੀ ਹੀ ਬੈਠਕ ‘ਚ 30,000 ਨੌਕਰੀਆਂ ਦੀ ਭਰਤੀ ਦਾ ਫ਼ੈਸਲਾ ਲਿਆ ਗਿਆ ਸੀ। 30,000 ਤੋਂ ਸ਼ੁਰੂ ਹੋਇਆ ਨੌਕਰੀਆਂ ਦਾ ਅੰਕੜਾ ਅੱਜ 66,000 ਤੋਂ ਪਾਰ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਲਗਭਗ 13 ਹਜ਼ਾਰ ਅਧਿਆਪਕਾਂ ਦੀਆਂ ਤਨਖ਼ਾਹਾਂ ‘ਚ ਵੱਡਾ ਵਾਧਾ ਕੀਤਾ ਗਿਆ। ਲੋਕਾਂ ਨੂੰ ਸਿੱਧਾ ਸਰਕਾਰ ਨਾਲ ਠੇਕੇ ਅਧੀਨ ਲੈਣ ਵਾਸਤੇ ਆਰਡੀਨੈਂਸ ਪਾਸ ਕਰ ਕੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ ਤੇ ਰਾਜਪਾਲ ਅੱਗੇ ਆਰਡੀਨੈਂਸ ਨੂੰ ਜਲਦੀ ਮਨਜ਼ੂਰੀ ਦੇਣ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ‘ਚ ਸੁਲਝਾਈ ਕ.ਤ/ਲ, ਦੀ ਗੁੱਥੀ, 5 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਹੀ ਰਾਜਪਾਲ ਇਸ ਆਰਡੀਨੈਂਸ ਨੂੰ ਮਨਜ਼ੂਰੀ ਦਿੰਦੇ ਹਨ, ਵੱਖ-ਵੱਖ ਸਰਕਾਰੀ ਵਿਭਾਗ ਨਿਰਧਾਰਤ ਮਾਪਦੰਡਾਂ ਦੇ ਆਧਾਰ ‘ਤੇ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਠੇਕੇ ‘ਤੇ ਸ਼ਾਮਲ ਕਰਨਾ ਸ਼ੁਰੂ ਕਰ ਦੇਣਗੇ ਤੇ ਮੈਂ ਇਕ ਵਾਰ ਫਿਰ ਤੋਂ ਰਾਜਪਾਲ ਅੱਗੇ ਅਪੀਲ ਕਰਦਾ ਹਾਂ ਕਿ ਉਹ ਇਸ ਆਰਡੀਨੈਂਸ ਨੂੰ ਤੁਰੰਤ ਮਨਜ਼ੂਰੀ ਦੇਣ ਤਾਂ ਜੋ ਪੰਜਾਬ ਦੇ ਹਜ਼ਾਰਾਂ ਜ਼ਰੂਰੀ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀ ਜ਼ਿੰਦਗੀ ਨੂੰ ਬੇਹਤਰ ਬਣਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:










