ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਸਿੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੱਸ ਦੇਈਏ ਕਿ ਕਾਕਰੋਚ ਜਨਤਾ ਪਾਰਟੀ ਪਿਛਲੇ 36 ਦਿਨਾਂ ਤੋਂ ਜੰਤਰ-ਮੰਤਰ ‘ਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੀ ਸੀ। ਸ਼ਨੀਵਾਰ ਨੂੰ, ਧਰਮੇਂਦਰ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਸੀ।

ਇਹ ਵੀ ਪੜ੍ਹੋ : ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤੀਜਾ ਟੀ-20 ਮੈਚ ਅੱਜ, 3 ਟੀ-20 ਮੈਚਾਂ ਦੀ ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ
ਸ਼ਨੀਵਾਰ ਰਾਤ ਲਗਭਗ 8:15 ਵਜੇ, ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ ਗਿਆ। ਜੋਸ਼ੀ ਇਸ ਸਮੇਂ ਖੁਰਾਕ ਅਤੇ ਜਨਤਕ ਵੰਡ, ਖਪਤਕਾਰ ਮਾਮਲੇ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਹਨ।
ਵੀਡੀਓ ਲਈ ਕਲਿੱਕ ਕਰੋ -:










