ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਦੇ ਜ਼ੀਰਕਪੁਰ ਪਹੁੰਚੇ। ਇਥੇ ਉਨ੍ਹਾਂ ਨੇ NEET ਪ੍ਰੀਖਿਆ ਵਿਚ ਸਫਲਤਾ ਹਾਸਲ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪ੍ਰੋਗਰਾਮ ਵਿਚ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਜਦੋਂ ਇੰਨੀ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ।
ਪੇਪਰ ਲੀਕ ਵਾਲੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਸਰਕਾਰੀ ਨੌਕਰੀਆਂ ਲਈ ਨਾ ਕੈਸ਼, ਨਾ ਫ਼ਰਮਾਇਸ਼, ਸਿਰਫ਼ ਮੈਰਿਟ ਹੈ। 10 ਮਿੰਟ ਬਾਅਦ ਨਕਲ ਕਰਨ ਵਾਲੇ ਤੇ ਨਕਲ ਕਰਵਾਉਣ ਵਾਲੇ ਸਾਰੇ ਫੜੇ ਗਏ। ਨਕਲ ਮਾਫੀਆ ਉਮੀਦਵਾਰਾਂ ਤੋਂ ₹3.5 ਲੱਖ ਤੋਂ ₹10 ਲੱਖ ਤੱਕ ਦੀ ਰਕਮ ਵਸੂਲ ਰਿਹਾ ਸੀ। “ਪੰਜਾਬ ਪੁਲਿਸ ਨੇ 31 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਿਸ ਨੇ ਮੈਰਿਟ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੇ ਗਿਰੋਹ ਨੂੰ ਸਲਾਖਾਂ ਪਿੱਛੇ ਪਾ ਦਿੱਤਾ।ਦੋਸ਼ੀਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਸੀਐੱਮ ਮਾਨ ਨੇ ਕਿਹਾ ਦਾਅਵਾ ਕੀਤਾ ਕਿ ਜੇਕਰ ਪੇਪਰ ਲੀਕ ਨਾ ਹੁੰਦਾ ਤਾਂ ਅੰਕੜਾ 882 ਦੀ ਥਾਂ 1000 ਦੇ ਪਾਰ ਜਾ ਸਕਦਾ ਸੀ ਪਰ ਪੇਪਰ ਲੀਕ ਦੀ ਵਜ੍ਹਾ ਤੋਂ ਕਈ ਵਿਦਿਆਰਥੀਆਂ ਦਾ ਭਰੋਸਾ ਟੁੱਟਿਆ ਤੇ ਉਨ੍ਹਾਂ ਨੇ ਦੁਬਾਰਾ ਪ੍ਰੀਖਿਆ ਦੇਣ ਦੀ ਹਿੰਮਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਵਿਚ ਹੁਣ ਆਤਮਵਿਸ਼ਵਾਸ ਵਧਿਆ ਹੈ। ਪਹਿਲਾਂ ਵਿਦਿਆਰਥੀ ਪ੍ਰੀਖਿਆ ਦਾ ਪੇਪਰ ਆਸਾਨ ਕਰਨ ਦੀ ਮੰਗ ਕਰਦੇ ਸਨ ਪਰ ਹੁਣ ਬੱਚੇ ਕਹਿ ਰਹੇ ਹਨ ਕਿ ਪੇਪਰ ਥੋੜ੍ਹਾ ਹੋਰ ਮੁਸ਼ਕਲ ਬਣਾਇਆ ਜਾਵੇ।
ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਜਲੰਧਰ ਤੇ ਜਲੰਧਰ ਦਿਹਾਤੀ ਪੁਲਿਸ ਦੀ ਕਾਰਵਾਈ, ਇੱਕ ਮੁਲਜ਼ਮ ਨੂੰ ਵਿਸਫੋਟਕ ਸਮੱਗਰੀ ਸਣੇ ਕੀਤਾ ਕਾਬੂ
ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰਾਂ ਦੇ ਬੱਚਿਆਂ ਦਾ ਡਾਕਟਰ ਬਣਨ ਦਾ ਸੁਪਨਾ ਹੁਣ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਕਰ ਦਾ ਟੀਚਾ ਸਰਕਾਰੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਹੈ। ਟੀਚਰਾਂ ਦੀ ਅੰਤਰਰਾਸ਼ਟਰੀ ਟ੍ਰੇਨਿੰਗ ਨੇ ਸਰਕਾਰੀ ਸਕੂਲਾਂ ਦਾ ਮਾਹੌਲ ਬਦਲਿਆ ਹੈ। ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਸ਼ ਦੀ ਮੁੱਖ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਹੋਰ ਬੇਹਤਰ ਪ੍ਰਦਰਸ਼ਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:










