ਪੰਜਾਬ ਵਿਚ ਫਾਰਮੇਸੀ ਪ੍ਰੀਖਿਆ ਵਿਵਾਦ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ ਤੇ ਇਸ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਤੇ ਹੁਣ ਆਖਿਰਕਾਰ ਮੰਤਰੀ ਬੈਂਸ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ ਤੇ ਹੁਣ ਉਨ੍ਹਾਂ ਨੇ ਇਸ ਪੂਰੇ ਵਿਵਾਦ ‘ਤੇ ਆਪਣਾ ਬਿਆਨ ਦਿੱਤਾ ਹੈ।
ਜਾਰੀ ਇਕ ਵੀਡੀਓ ਵਿਚ ਮੰਤਰੀ ਬੈਂਸ ਨੇ ਆਪਣੇ ਅਸਤੀਫੇ ਦੀ ਮੰਗ ‘ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ। ਉਨ੍ਹਾਂ ਦੱਸਿਆ ਕਿ ਫਾਰਮੇਸੀ ਪ੍ਰੀਖਿਆ ਵਿਚ ਪੇਪਰ ਲੀਕ ਨਹੀਂ ਹੋਇਆ ਸੀ ਸਗੋਂ ਉਹ ਨਕਲ ਦਾ ਮਾਮਲਾ ਸੀ, ਜਿਸ ਵਿੱਚ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਿਆ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। 31 ਦੋਸ਼ੀਆਂ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ। ਨਾਲ ਹੀ ਉਨ੍ਹਾਂ ਕਿਹਾ ਕਿ ਸੰਬੰਧਿਤ ਪ੍ਰੀਖਿਆ ਉਨ੍ਹਾਂ ਦੇ ਵਿਭਾਗ ਦੇ ਅਧੀਨ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਗਿਣੇ-ਚੁਣੇ ਮੌਜੂਦਾ ਸਿੱਖਿਆ ਮੰਤਰੀਆਂ ’ਚ ਸ਼ਾਮਲ ਹਨ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ’ਚ ਖ਼ੁਦ ਹਿੱਸਾ ਲਿਆ ਅਤੇ ਉਨ੍ਹਾਂ ਦੀ ਗੱਲ ਸੁਣੀ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੇ ਅਸਤੀਫੇ ਦੇਣ ਨਾਲ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਆ ਸਕਦਾ ਹੈ ਤਾਂ ਮੈਂ ਅਹੁਦਾ ਛੱਡਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਆਪਣੀ ਇਸ ਗੱਲ ‘ਤੇ ਕਾਇਮ ਹਨ ਅਤੇ ਅਹੁਦੇ ਨਾਲੋਂ ਸਿੱਖਿਆ ਪ੍ਰਣਾਲੀ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ। ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਅਕਸ ਨੂੰ ਖ਼ਰਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਉਨ੍ਹਾਂ ਲਈ ਸਿਰਫ਼ ਵਿਭਾਗ ਨਹੀਂ, ਸਗੋਂ ਜਨੂੰਨ ਹੈ। ਸੂਬੇ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਅੱਗੇ ਵੀ ਸਿੱਖਿਆ ਸੁਧਾਰਾਂ ਦੀ ਪ੍ਰਕਿਰਿਆ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੈਂ ਮੰਤਰੀ ਬਣਨ ਲਈ ਪਾਲਿਟਿਕਸ ਜੁਆਇਨ ਨਹੀਂ ਕੀਤੀ ਸਗੋਂ ਸਿੱਖਿਆ ਵਿਚ ਸੁਧਾਰ ਮੇਰਾ ਉਦੇਸ਼ ਹੈ।
ਇਹ ਵੀ ਪੜ੍ਹੋ : ‘ਪਹਿਲਾਂ ਵੀ ਲੀਕ ਹੋਇਆ ਹੈ ਪੇਪਰ, ਇਹ ਕੇਂਦਰ ਸਰਕਾਰ ਦੀ ਅਸਫਲਤਾ’ NEET ਪੇਪਰ ਲੀਕ ਮਾਮਲੇ ‘ਤੇ CM ਮਾਨ ਦਾ ਬਿਆਨ
ਇਸ ਮਗਰੋਂ ਮੰਤਰੀ ਬੈਂਸ ਨੇ NEET ਪੇਪਰ ਲੀਕ ਦਾ ਮੁੱਦਾ ਵੀ ਚੁੱਕਿਆ। ਪਹਿਲਾਂ ਤਾਂ ਉਨ੍ਹਾਂ ਨੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਅੰਦੋਲਨ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫਾ ਤਾਂ ਦੇ ਦਿੱਤਾ ਪਰ ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਸਾਡੇ ਦੇਸ਼ ਦੇ ਨੌਜਵਾਨ ਤੇ ਵਿਦਿਆਰਥੀ ਅਜੇ ਜਾਗਰੂਕ ਹਨ।
ਵੀਡੀਓ ਲਈ ਕਲਿੱਕ ਕਰੋ -:










