ਬਰਨਾਲਾ ਵਿਚ ਸਫਾਈ ਕਾਮਿਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਵਾਲਮੀਕਿ ਸਮਾਜ ‘ਚ ਨਾਰਾਜ਼ਗੀ ਹੈ। ਇਸੇ ਦੇ ਚੱਲਦਿਆਂ ਉਨ੍ਹਾਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਕਰਕੇ ਕਈ ਸਕੂਲਾਂ ਵਿਚ ਅੱਜ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।
ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨੇ ਅਪੀਲ ਕੀਤੀ ਹੈ ਕਿ ਅੱਜ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ ਬੰਦ ਰੱਖੀਆਂ ਜਾਣ ਤਾਂ ਜੋ ਸਫਾਈ ਕਾਮਿਆਂ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਈ ਜਾ ਸਕੇ। ਉਨ੍ਹਾਂ ਨੇ ਆਮ ਲੋਕਾਂ, ਵਪਾਰਕ ਸੰਗਠਨਾਂ, ਸਮਾਜਿਕ ਸੰਸਥਾਵਾਂ ਤੇ ਵੱਖ-ਵੱਖ ਵਰਗਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਬਾਜ਼ਾਰ, ਵਪਾਰਕ ਅਦਾਰੇ ਤੇ ਆਵਾਜਾਈ ਬੰਦ ਹੋ ਸਕਦੀ ਹੈ।
ਦੱਸ ਦੇਈਏ ਕਿ 22 ਜੁਲਾਈ ਨੂੰ ਬਰਨਾਲਾ ਵਿਚ ਪ੍ਰਦਰਸ਼ਨ ਕਰ ਰਹੇ ਸਫਾਈ ਕਾਮਿਆਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਬਾਅਦ ਪੰਜਾਬ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਬਰਨਾਲਾ ਦੇ DSP ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਦੇ ਬਾਅਦ ਵੀ ਵਾਲਮੀਕਿ ਸਮਾਜ ਦੀ ਨਾਰਾਜ਼ਗੀ ਘੱਟ ਨਹੀਂ ਹੋਈ। ਉਨ੍ਹਾਂ ਨੇ 2 ਨਵੀਆਂ ਮੰਗਾਂ ਰੱਖੀਆਂ ਹਨ।
ਇਹ ਵੀ ਪੜ੍ਹੋ : ਬਾਬਾ ਬਾਲਕ ਨਾਥ ਤੋਂ ਅੰਮ੍ਰਿਤਸਰ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਪਲਟੀ ਬੱ/ਸ, 2 ਦੀ ਮੌ/ਤ, ਕਈ ਜ਼ਖਮੀ
ਵਾਲਮੀਕਿ ਸਮਾਜ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਦੇ ਸਾਹਮਣੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਾਏ ਜਾਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਪ੍ਰਦਰਸ਼ਨਕਾਰੀਆਂ ‘ਤੇ ਬਲ ਦਾ ਇਸਤੇਮਾਲ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਸਫਾਈ ਕਾਮਿਆਂ ਨੂੰ ਬਿਨਾਂ ਦੇਰੀ ਦੇ ਇਨਸਾਫ ਦਿਵਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:









