ਪੰਜਾਬੀ ਗਾਇਕ ਜੱਸੀ ਗਿੱਲ ਦੇ ਗਾਇਕ ਦੀ ਮਾਤਾ ਦਾ ਅੱਜ 27 ਜੁਲਾਈ ਨੂੰ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜੱਸੀ ਗਿੱਲ ਦੇ ਮਾਤਾ ਰਵਿੰਦਰ ਕੌਰ ਪਤਨੀ ਸ. ਗੁਰਮਿੰਦਰ ਸਿੰਘ ਉਹ ਪਿਛਲੇ 6 ਮਹੀਨੇ ਤੋਂ ਬੀਮਾਰ ਸਨ।

ਜਾਣਕਾਰੀ ਮੁਤਾਬਕ ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਅੱਜ ਉਹ ਇਸ ਨਾਮੁਰਾਦ ਬੀਮਾਰੀ ਤੋਂ ਜ਼ਿੰਦਗੀ ਦੇ ਜੰਗ ਹਾਰ ਗਏ। ਉਨ੍ਹਾਂ ਦਾ ਅੰਤਿਮ ਸੰਸਾਕਰ ਭਲਕੇ 28 ਜੁਲਾਈ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗੁਰੂ ਘਰਾਂ ‘ਚ ਯੋਗਾ ਦੀ ਮਨਾਹੀ! ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਦਾ ਫਰਮਾਨ
ਦੱਸ ਦੇਈਏ ਕਿ ਗਾਇਕ ਜਸਦੀਪ ਸਿੰਘ ਗਿੱਲ ਉਰਫ ਜੱਸੀ ਗਿੱਲ ਪੰਜਾਬੀ ਤੇ ਹਿੰਦੀ ਮਿਊਜ਼ਿਕ ਇੰਡਸਟਰੀ ਵਿਚ ਸਰਗਰਮ ਹੈ। ਉਸ ਦੇ ਪਰਿਵਾਰ ਵਿਚ ਉਸ ਦੇ ਪਿਤਾ, ਪਤਨੀ ਤੇ ਦੋ ਬੱਚੇ (ਇੱਕ ਧੀ ਤੇ ਇੱਕ ਪੁੱਤਰ) ਹਨ। ਜੱਸੀ ਗਿੱਲ ਨੇ ਗਾਇਕੀ ਦੇ ਨਾਲ-ਨਾਲ ਪੰਜਾਬੀ ਫਿਲਮਾਂ ਵਿਚ ਵੀ ਹੱਥ ਅਜ਼ਮਾਇਆ ਹੈ, ਜਿਨ੍ਹਾਂ ਵਿਚ ‘ਮਿਸਟਰ ਐਂਡ ਮਿਸੀਜ਼ 420’, ‘ਦਿਲ ਵਿਲ ਪਿਆਰ ਵਿਆਰ’ ਵਰਗੀਆਂ ਫਿਲਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਉਸ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਵੀ ਕੰਮ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .








