ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਭਾਈ ਮਰਦਾਨਾ ਜੀ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਹ ਕਮਿਊਨਿਟੀ ਹਾਲ 80 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ, ਜਿਸ ਵਿਚ 550 ਲੋਕਾਂ ਦੇ ਬੈਠਣ ਦਾ ਪ੍ਰਬੰਧ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ, ਇਲਾਕੇ ਦੇ ਲੋਕਾਂ ਨੂੰ ਸਮਾਜਿਕ ਅਤੇ ਭਾਈਚਾਰਕ ਸਮਾਗਮਾਂ ਦੇ ਆਯੋਜਨ ਲਈ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਅਤੇ ਉੱਚ ਗੁਣਵੱਤਾ ਵਾਲੇ ਮਿਆਰਾਂ ਅਨੁਸਾਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ 1 ਅਗਸਤ ਨੂੰ ਇੱਕ ਵਾਰ ਫਿਰ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਫੰਡ ਜਮ੍ਹਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕ ਵਿਲੱਖਣ ਪਹਿਲਕਦਮੀ ਹੈ, ਜੋ ਹਜ਼ਾਰਾਂ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਸਨਮਾਨ ਪ੍ਰਦਾਨ ਕਰਦੀ ਹੈ।
ਇਹ ਵੀ ਪੜ੍ਹੋ : ‘ਹਰ ਉਸ ਪਾਰਟੀ ਲਈ ਦਰਵਾਜ਼ੇ ਖੁੱਲ੍ਹੇ ਜੋ…’, ਪੰਜਾਬ ‘ਚ BJP ਗਠਜੋੜ ਨੂੰ ਲੈ ਕੇ CM ਸੈਣੀ ਦਾ ਵੱਡਾ ਬਿਆਨ
ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ, ਅਤੇ ਲੋਕ ਪੱਖੀ ਨੀਤੀਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ, ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦੇ ਲਾਭ ਪੂਰੀ ਪਾਰਦਰਸ਼ਤਾ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚਾਏ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








