ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ. (ਮੇਨ), ਜੇ.ਈ.ਈ. (ਐਡਵਾਂਸਡ) ਅਤੇ ਨੀਟ ਯੂਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ।
ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ, 64 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀਆਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਪ੍ਰਭਾਵ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਨੂੰ ਦਰਸਾਉਂਦੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਪ੍ਰਿੰਸੀਪਲਾਂ ਨੂੰ ਵਧਾਈ ਦਿੱਤੀ।

ਸਿੱਖਿਆ ਮੰਤਰੀ ਨੇ ਕਿਹਾ, “ਅੱਜ, ਪੰਜਾਬ ਦੇ ਸਿੱਖਿਆ ਮਾਡਲ ਦੀ ਦੇਸ਼ ਭਰ ਵਿੱਚ ਚਰਚਾ ਹੋ ਰਹੀ ਹੈ। ਇਹ ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦਾ ਨਤੀਜਾ ਹੈ। ਸਾਲ 2022 ਵਿੱਚ ਸਰਕਾਰੀ ਸਕੂਲਾਂ ਦੇ 80 ਤੋਂ ਘੱਟ ਵਿਦਿਆਰਥੀਆਂ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕੀਤਾ ਸੀ, ਜਦਕਿ ਅੱਜ, ਪੰਜਾਬ ਭਰ ਵਿੱਚੋਂ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।
ਇਹ ਵੀ ਪੜ੍ਹੋ : ਗੁਰਪੁਰਬ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ, SGPC ਨੇ ਮੰਗੀਆਂ ਅਰਜ਼ੀਆਂ
ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜੂਨ 2026 ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿਖੇ ਚਾਰ ਵੱਡੇ ਪੱਧਰ ਦੇ ਰੈਜੀਡੈਂਸ਼ੀਅਲ ਕੋਚਿੰਗ ਕੈਂਪ ਲਗਾਏ ਸਨ। ਇਹਨਾਂ ਕੈਂਪਾਂ ਵਿੱਚ ਅਕਾਦਮਿਕ ਸੈਸ਼ਨਾਂ, ਸ਼ੰਕਿਆਂ ਨੂੰ ਦੂਰ ਕਰਨ, ਮੌਕ ਟੈਸਟਾਂ, ਮੈਨਟੋਰਿੰਗ ਅਤੇ ਜੇਈਈ ਅਤੇ ਨੀਟ ਦੀ ਵਿਸ਼ੇਸ਼ ਤਿਆਰੀ ਨਾਲ 3,000 ਵਿਦਿਆਰਥੀਆਂ ਨੂੰ ਲਾਭ ਹੋਇਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .







