ਸੰਸਦ ਦੇ ਦੋਵੇਂ ਸਦਨਾਂ ਵਿਚ ਐਂਟੀ ਪੇਪਰ ਲੀਕ ਬਿੱਲ ਨੂੰ ਮਨਜ਼ੂਰੀ ਮਿਲਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੰਸਦ ਨੇ ਇਕ ਅਜਿਹਾ ਬਿੱਲ ਪਾਸ ਕੀਤਾ ਹੈ ਜੋ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਅਸੀਂ ਭਰੋਸੇਮੰਦ ਪ੍ਰੀਖਿਆ ਪ੍ਰਣਾਲੀ ਲਈ ਲਗਾਤਾਰ ਕਦਮ ਚੁੱਕ ਰਹੇ ਹਾਂ। ਕਈ ਦਹਾਕਿਆਂ ਤੋਂ ਰਾਜ ਤੇ ਕੇਂਦਰ ਸਰਕਾਰ ਪੇਪਰ ਲੀਕ ਨਾਲ ਜੂਝ ਰਹੀ ਹੈ, ਜਿਸ ਨਾਲ ਬੱਚਿਆਂ ਦੇ ਭਵਿੱਖ ‘ਤੇ ਵੀ ਗੰਭੀਰ ਸੰਕਟ ਪੈਦਾ ਹੋ ਰਿਹਾ ਹੈ। ਇਨ੍ਹਾਂ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੇਪਰ ਲੀਕ ਕਰਨ ਵਾਲੇ ਗਿਰੋਹ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸਦੇ ਲਈ ਸਖ਼ਤ ਕਾਨੂੰਨਾਂ ਦੀ ਵੀ ਲੋੜ ਹੈ। ਅਸੀਂ ਸੰਸਦ ‘ਚ ਬਿੱਲ ਲੈ ਕੇ ਗਏ, ਜਿਵੇਂ ਮੈਂ ਤੁਹਾਡੇ ਨਾਲ ਵਾਅਦਾ ਕੀਤਾ ਸੀ। ਦੋਵਾਂ ਸਦਨਾਂ ਨੇ ਸਖ਼ਤ ਕਾਨੂੰਨੀ ਨਿਯਮਾਂ ਤੇ ਧਾਰਾਵਾਂ ਨਾਲ ਇਸ ਬਿੱਲ ਨੂੰ ਪਾਸ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾ/ਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR
PM ਮੋਦੀ ਨੇ ਅੱਗੇ ਕਿਹਾ ਕਿ ਭਰੋਸੇਯੋਗ ਸਿੱਖਿਆ ਪ੍ਰਣਾਲੀ ਦੀ ਦਿਸ਼ਾ ਵਿਚ ਮਹੱਤਵਪੂਰਨ ਕੰਮ ਹੋਇਆ ਹੈ। ਕੰਮ ਅੱਗੇ ਵੀ ਚੱਲਦਾ ਰਹੇਗਾ। ਅਸੀਂ ਅਜਿਹੇ ਹਾਲਾਤਾਂ ਨੂੰ ਲੰਬੇ ਸਮੇਂ ਤੱਕ ਨਹੀਂ ਚੱਲਣ ਦੇਵਾਂਗੇ, ਇਸ ਵਿਸ਼ਵਾਸ ਦੇ ਨਾਲ ਆਓ ਮਿਲ ਕੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਮੋਢੇ ਨਾਲ ਮੋਢਾ ਮਿਲਾ ਕੇ ਚੱਲੀਏ। ਬਹੁਤ-ਬਹੁਤ ਧੰਨਵਾਦ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








