ਚੰਡੀਗੜ੍ਹ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮਕਾਨ ਦਾ ਕਬਜ਼ਾ ਲੈਣ ਆਈ ਮਹਿਲਾ ‘ਤੇ ਵਕੀਲ ਨੇ ਗੋਲੀ ਚਲਾ ਦਿੱਤੀ। ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਇਕ ਮਹਿਲਾ ‘ਤੇ ਵਕੀਲ ਨੇ ਗੋਲੀ ਚਲਾ ਦਿੱਤੀ। ਗੋਲੀ ਮਹਿਲਾ ਦੇ ਸਿਰ ‘ਚ ਲੱਗੀ ਜਿਸ ਨਾਲ ਉਹ ਮੌਕੇ ‘ਤੇ ਹੀ ਜ਼ਮੀਨ ‘ਤੇ ਡਿੱਗ ਪਈ। ਘਟਨਾ ਉਸ ਸਮੇਂ ਵਾਪਰੀ ਜਦੋਂ ਮਹਿਲਾ ਕੋਰਟ ਦੇ ਹੁਕਮ ‘ਤੇ ਆਪਣੇ ਮਕਾਨ ਦਾ ਕਬਜ਼ਾ ਲੈਣ ਪਹੁੰਚੀ ਸੀ।
ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ। ਉਹ ਕੋਰਟ ਦੇ ਹੁਕਮ ਮੁਤਾਬਕ ਆਪਣੇ ਮਕਾਨ ਦਾ ਕਬਜ਼ਾ ਲੈਣ ਆਈ ਸੀ। ਕਬਜ਼ਾ ਦਿਵਾਉਣ ਦੀ ਪ੍ਰਕਿਰਿਆ ਦੌਰਾਨ ਉਨ੍ਹਾਂ ਨਾਲ ਪੁਲਿਸ ਮੁਲਾਜ਼ਮ ਵੀ ਮੌਜੂਦ ਸਨਤਾਂ ਕਿ ਕੋਰਟ ਦੇ ਹੁਕਮਾਂ ਦਾ ਪਾਲਣ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਮਸ਼ਹੂਰ ਕਬੱਡੀ ਖਿਡਾਰੀ ਸ਼ੀਲੂ ਦੀ ਪਤਨੀ ਨੇ ਚੁੱਕਿਆ ਖੌ.ਫ/ਨਾ.ਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ
ਪਰ ਇਸੇ ਦੌਰਾਨ ਮਕਾਨ ‘ਤ ਕਬਜ਼ਾ ਕਰਕੇ ਬੈਠੇ ਵਕੀਲ ਜੇਪੀਐੱਸ ਚੱਢਾ ਨੇ ਮਨਵਿੰਦਰ ਕੌਰ ‘ਤੇ ਗੋਲੀ ਚਲਾ ਦਿੱਤੀ। ਘਟਨਾ ਦੇ ਤੁਰੰਤ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਦੱਸ ਦੇਈਏ ਕਿ ਜ਼ਖਮੀ ਮਨਜਿੰਦਰ ਕੌਰ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਲਿਆ ਗਿਆ ਹੈ। ਪੁਲਿਸ ਨੇ ਪੂਰੀ ਘਟਨਾ ਵਾਲੀ ਥਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








