ਸ੍ਰੀ ਮੁਕਤਸਰ ਸਾਹਿਬ ਦੀ ਲੰਬੀ ਪੁਲਿਸ ਨੇ ਮਿੱਢੂ ਖੇੜਾ ਪਿੰਡ ਵਿਚ ਇਕ ਨੌਜਵਾਨ ਸੰਦੀਪ ਉਰਫ ਬਬਲੂ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਸੰਦੀਪ ਸਿੰਘ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਰਕੁੱਟ ਵਿਚ ਜ਼ਖਮੀ ਹੋਣ ਮਗਰੋਂ ਬਠਿੰਡਾ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ।
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ 26 ਜੁਲਾਈ ਨੂੰ ਮਿੱਢੂ ਖੇੜਾ ਪਿੰਡ ਵਿਚ ਸੰਦੀਪ ਸਿੰਘ ਨਾਲ ਮਾਰਕੁੱਟ ਹੋਈ ਸੀ। ਇਲਜ ਦੌਰਾਨ ਉਸ ਨੇ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ ਸੀ। ਕਿਲਿਆਂਵਾਲੀ ਪੁਲਿਸ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਵਿਚ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਡ/ਰੱਗ ਤਸ/ਕਰੀ ਦਾ ਕੀਤਾ ਪਰਦਾਫਾਸ਼, 20 ਕਿਲੋ ਹੈ/ਰੋ.ਇਨ ਸਣੇ 1 ਮੁਲਜ਼ਮ ਕਾਬੂ
ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 3 ਮੁਲਜ਼ਮ ਮਿੱਢੂ ਖੇੜਾ ਪਿੰਡ ਦੇ ਹਨ ਜਦੋਂ ਕਿ ਇਕ ਸਿਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਕੁੱਲ 13 ਹੋਰ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਦੀ ਗ੍ਰਿਫਤਾਰੀ ਜਲਦ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਸਿੰਘ ਦੀ ਪੁਰਾਣੀ ਰੰਜਿਸ਼ ਸੀ। ਪਹਿਲਾਂ ਵੀ ਮ੍ਰਿਤਕ ਦੇ ਸਾਥੀਆਂ ਨੇ ਦੂਜੀ ਧਿਰ ਨਾਲ ਮਾਰਕੁੱਟ ਕੀਤੀ ਸੀ ਜਿਸ ਦੇ ਬਦਲੇ ਉਨ੍ਹਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








