ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਹੜਤਾਲ ਕੀਤੀ ਗਈ ਸੀ ਜੋ ਕਿ ਹੁਣ ਸਮਾਪਤ ਹੋ ਗਈ ਹੈ।
ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਬਹੁਤੀਆਂ ਮੰਗਾਂ ਮੰਨੀਆਂ ਗਈਆਂ। ਮੰਤਰੀ ਬੈਂਸ ਨੇ ਕਿਹਾ ਕਿ ਹੜਤਾਲ ਦੌਰਾਨ ਪੰਜਾਬ ਭਰ ਵਿਚ ਇਕੱਠਾ ਹੋਇਆ ਕੂੜਾ ਅਗਲੇ 24 ਘੰਟਿਆਂ ਵਿਚ ਸਾਫ਼ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸਕੂਲ ਤੋਂ ਪਰਤ ਰਹੇ 12ਵੀਂ ਦੇ ਵਿਦਿਆਰਥੀ ਨਾਲ ਵਾਪਰਿਆ ਭਾਣਾ, ਟਰੱਕ ਹੇਠ ਆਉਣ ਨਾਲ ਹੋਈ ਮੌਤ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








