ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਸੈਸ਼ਨ ਦੀ ਕਾਰਵਾਈ ਦੌਰਾਨ ਧਿਆਨ ਦਿਵਾਊ ਮਤਿਆ ਰਾਹੀਂ ਵਿਧਾਇਕ ਆਪਣੇ-ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਸਦਨ ਵਿੱਚ ਚੁੱਕਣਗੇ, ਜਦਕਿ ਸਰਕਾਰ ਇੱਕ ਸੋਧ ਬਿੱਲ ਵੀ ਵਿਚਾਰਨ ਅਤੇ ਪਾਸ ਕਰਵਾਉਣ ਲਈ ਪੇਸ਼ ਕਰੇਗੀ।
ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਨੇ ਈਕੋ-ਟੂਰਿਜ਼ਮ ਨਾਲ ਸਬੰਧਤ ਇੱਕ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਨੀਂਹ ਪੱਥਰ ਰੱਖੇ ਇੱਕ ਸਾਲ ਬੀਤ ਗਿਆ ਹੈ, ਪਰ ਕੰਮ ਅਜੇ ਸ਼ੁਰੂ ਨਹੀਂ ਹੋਇਆ ਹੈ। ਉਨ੍ਹਾਂ ਕਿਹਾ, “ਜਨਤਾ ਸਾਡੇ ਤੋਂ ਜਵਾਬ ਮੰਗ ਰਹੀ ਹੈ, ਅਧਿਕਾਰੀਆਂ ਤੋਂ ਨਹੀਂ,” ਜਦੋਂ ਕਿ ਕੋਈ ਜਵਾਬਦੇਹੀ ਨਹੀਂ ਰੱਖੀ ਜਾ ਰਹੀ।
ਵਿਧਾਇਕ ਨੇ ਕਿਹਾ ਕਿ ਜ਼ਰੂਰੀ ਪ੍ਰਵਾਨਗੀਆਂ ਤੋਂ ਬਿਨਾਂ ਇਸ ਪ੍ਰੋਜੈਕਟ ਲਈ ₹80 ਲੱਖ ਦੀ ਰਕਮ ਮਨਜ਼ੂਰ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਥਿਤੀ ਨੂੰ ਸਪੱਸ਼ਟ ਕਰੇ ਅਤੇ ਜ਼ਿੰਮੇਵਾਰੀ ਤੈਅ ਕਰੇ। ਇਸ ਦਾ ਜਵਾਬ ਦਿੰਦੇ ਹੋਏ, ਸਬੰਧਤ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਜਿਸ ਜਗ੍ਹਾ ‘ਤੇ ਇਹ ਪ੍ਰੋਜੈਕਟ ਪ੍ਰਸਤਾਵਿਤ ਹੈ ਉਹ ਇੱਕ ਸੁੰਦਰ ਸੈਰ-ਸਪਾਟਾ ਸਥਾਨ ਹੈ ਜਿਸਨੂੰ “ਹਵਾ ਮਹਿਲ” ਕਿਹਾ ਜਾਂਦਾ ਹੈ। ਉੱਥੇ ਈਕੋ-ਹੱਟ ਬਣਾਏ ਜਾਣੇ ਸਨ, ਅਤੇ ਪ੍ਰੋਜੈਕਟ ਲਈ ₹80 ਲੱਖ ਦੇ ਫੰਡ ਮਨਜ਼ੂਰ ਕੀਤੇ ਗਏ ਸਨ। ਹਾਲਾਂਕਿ, ਤਕਨੀਕੀ ਮੁਸ਼ਕਲਾਂ ਕਾਰਨ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ 27 ਮਈ, 2026 ਨੂੰ ਕੇਂਦਰ ਸਰਕਾਰ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਅਤੇ ਹੁਣ ਭਾਰਤ ਸਰਕਾਰ ਦੇ ਜਵਾਬ ਦੀ ਉਡੀਕ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ, ਅਗਲੇ 24 ਘੰਟਿਆਂ ‘ਚ ਸਾਫ਼ ਕਰ ਦਿੱਤਾ ਜਾਵੇਗਾ ਕੂੜਾ
ਪੰਜਾਬ ਵਿਧਾਨ ਸਭਾ ਦਾ ਇਹ ਸੈਸ਼ਨ 10 ਅਗਸਤ ਤੱਕ ਚੱਲੇਗਾ। ਪੇਪਰ ਲੀਕ ਹੋਣ ਦਾ ਮੁੱਦਾ ਪਹਿਲੇ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਗਰਮਾ ਗਿਆ। ਕਾਂਗਰਸੀ ਵਿਧਾਇਕ ਕਾਲੇ ਕੱਪੜੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਕਰਨ ਲਈ ਵਿਧਾਨ ਸਭਾ ਪਹੁੰਚੇ। ਤਖ਼ਤੀਆਂ ਫੜ ਕੇ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ‘ਤੇ ਮੰਤਰੀ ਬੈਂਸ ਦੇ ਜਵਾਬ ਦਿੰਦਿਆਂ ਕਿਹਾ ਸੀ ਕਿ ਮੈਂ ਪੂਰੀ ਤਿਆਰੀ ਨਾਲ ਆਇਆ ਹਾਂ, ਵਿਰੋਧੀ ਧਿਰ ਸਦਨ ਵਿੱਚ ਹੀ ਰਹਿਣ ਭੱਜਣ ਨਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








