ਅੰਬਾਲਾ ਸ਼ਹਿਰ ਦੇ ਸੈਕਟਰ-10 ਵਿੱਚ ਇੱਕ ਪੌਲੀ ਕਲੀਨਿਕ ਦੇ ਬਾਹਰ ਖੜ੍ਹੀ ਕਾਰ ਵਿੱਚ ਇੱਕ ਡਾਕਟਰ ਦੀ ਮ੍ਰਿਤਕ ਦੇਹ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤਾ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਖੰਗਾਲੀਆਂ ਜਾ ਰਹੀਆਂ ਹਨ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਸਪੱਸ਼ਟ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਥਿਤ ਤੌਰ ‘ਤੇ ਸੈਕਟਰ-10, ਅੰਬਾਲਾ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਪਤਰਹੇੜੀ ਸਰਕਾਰੀ ਡਿਸਪੈਂਸਰੀ ਵਿੱਚ ਕੰਮ ਕਰਦਾ ਸੀ।

ਮੌਕੇ ‘ਤੇ ਪਹੁੰਚੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਪੌਲੀ ਕਲੀਨਿਕ ਦੇ ਬਾਹਰ ਇੱਕ ਕਾਰ ਖੜ੍ਹੀ ਹੈ ਤੇ ਉਸ ਵਿਚ ਇੱਕ ਮ੍ਰਿਤਕ ਦੇਹ ਪਈ ਹੈ। ਸੂਚਨਾ ਮਿਲਣ ਤੋਂ ਬਾਅਦ ਜਾਂਚ ਕੀਤੀ ਗਈ ਅਤੇ ਜਾਂਚ ਵਿੱਚ ਖੁਲਾਸਾ ਹੋਇਆ ਕਿ ਮ੍ਰਿਤਕ ਦੇਹ ਸੈਕਟਰ-10 ਵਿੱਚ ਕਿਰਾਏ ‘ਤੇ ਰਹਿਣ ਵਾਲੇ ਡਾਕਟਰ ਨੰਦ ਲਾਲ ਦੀ ਸੀ। ਕਾਰ ਵਿੱਚੋਂ ਇੱਕ ਗਲਾਸ ਅਤੇ ਸ਼ਰਾਬ ਵੀ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਾਕਟਰ ਬਹੁਤ ਜ਼ਿਆਦਾ ਸ਼ਰਾਬ ਪੀਂਦਾ ਸੀ। ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Air India ਦਾ ਜਹਾਜ਼ Turbulence ਦਾ ਸ਼ਿਕਾਰ, ਕਈ ਯਾਤਰੀਆਂ ਤੇ ਕਰੂ ਮੈਂਬਰਾਂ ਦੇ ਲੱਗੀਆਂ ਸੱਟਾਂ
ਸੈਕਟਰ-10 ਦੀ ਰਹਿਣ ਵਾਲੀ ਨੀਰੂ ਵਡੇਰਾ ਨੇ ਕਿਹਾ ਕਿ ਉਸ ਨੇ ਵੀ ਕਾਰ ਦੇਖੀ ਸੀ, ਪਰ ਇਹ ਦੱਸਣਾ ਮੁਸ਼ਕਲ ਸੀ ਕਿ ਅੰਦਰ ਕੋਈ ਲਾਸ਼ ਸੀ ਜਾਂ ਨਹੀਂ। ਪੁਲਿਸ ਜਾਂਚ ਤੋਂ ਪਤਾ ਲੱਗਾ ਕਿ ਇਹ ਡਾਕਟਰ ਝਾਅ ਦੀ ਲਾਸ਼ ਸੀ, ਜੋ ਇੱਥੇ ਲਗਭਗ ਚਾਰ ਸਾਲਾਂ ਤੋਂ ਸੇਵਾ ਕਰ ਰਹੇ ਸਨ ਅਤੇ ਇਸ ਵੇਲੇ ਵਿੱਚ ਪਤਰਹੇੜੀ ਵਿੱਚ ਕੰਮ ਕਰਦੇ ਹਨ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ ਸੀ ਅਤੇ ਉਹ ਇਕੱਲੇ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








