ਅੰਮ੍ਰਿਤਸਰ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਰੱਖੜੀ ਤੋਂ ਪਹਿਲਾਂ ਸਕੇ ਭਰਾ ਵੱਲੋਂ ਆਪਣੀ ਭੈਣ ‘ਤੇ ਲੋਹੇ ਦੀ ਰਾਡ ਨਾਲ ਕਈ ਵਾਰ ਕੀਤੇ ਗਏ। ਜਾਇਦਾਦੀ ਵਿਵਾਦ ਦੇ ਚੱਲਦਿਆਂ ਸਕੇ ਭਰਾ ਵੱਲੋਂ ਆਪਣੀ ਹੀ ਭੈਣ ਨੂੰ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਕੁੱਟਣ ਦੇ ਦੋਸ਼ ਲੱਗੇ ਹਨ। ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਪੂਰੀ ਘਟਨਾ ਵਿਚ ਭੈਣ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਤੇ ਹਸਪਤਾਲ ਵਿਚ ਜ਼ਿੰਦਗੀ ਲਈ ਜੰਗ ਲੜ ਰਹੀ ਹੈ। ਅੰਮ੍ਰਿਤਸਰ ਦੇ ਨਿਊ ਮਾਡਲ ਟਾਊਨ ਦੇ ਖੰਡਵਾਲਾ ਇਲਾਕੇ ਵਿਚ ਇਹ ਪੂਰੀ ਵਾਰਦਾਤ ਵਾਪਰੀ ਹੈ। ਦੋਸ਼ ਹੈ ਕਿ ਜਿਵੇਂ ਮਹਿਲਾ ਹੀ ਘਰ ਤੋਂ ਬਾਹਰ ਨਿਕਲੀਲ, ਉਸ ਦਾ ਸਕਾ ਭਰਾ ਕਾਰ ਵਿਚੋਂ ਬਾਹਰ ਨਿਕਲਿਆ ਤੇ ਆਪਣੀ ਭੈਣ ‘ਤੇ ਲੋਹੇ ਦੀ ਰਾਡ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਪਿਤਾ ਵੀ ਮੌਕੇ ‘ਤੇ ਮੌਜੂਦ ਸੀ ਪਰ ਉਨ੍ਹਾਂ ਵੱਲੋਂ ਵੀ ਪੁੱਤ ਨੂੰ ਅਜਿਹਾ ਕਰਨ ਤੋਂ ਨਹੀਂ ਰੋਕਿਆ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਕੋਰਟ ਨੇ ਸਲਮਾਨ ਖਾਨ ਨੂੰ ਕੀਤਾ ਤਲਬ, Big Boss ਸੈੱਟ ‘ਤੇ ਕਾਰੋਬਾਰੀ ਦਾ ਕੀਤਾ ਵਾਅਦਾ ਨਹੀਂ ਕੀਤਾ ਪੂਰਾ
ਮਹਿਲਾ ਦੇ ਪਰਿਵਾਰ ਦਾ ਦੋਸ਼ ਹੈ ਕਿ ਇਸ ਦਾ ਕਾਰਨ ਜਾਇਦਾਦੀ ਝਗੜਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਛੋਟਾ ਭਰਾ ਪੂਰੀ ਜਾਇਦਾਦ ਆਪਣੇ ਨਾਂ ਕਰਾਉਣਾ ਚਾਹੁੰਦਾ ਹੈ। ਮਹਿਲਾ ਦੇ ਲੱਤਾਂ ਦੇ ਹੱਥਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਕ ਲੱਤ 2 ਥਾਵਾਂ ਤੋਂ ਫਰੈਕਚਰ ਵੀ ਹੋ ਗਈ ਹੈ ਜਿਸ ਦਾ ਕਿ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿਚ ਜਾਇਦਾਦੀ ਵਿਵਾਦ ਸਾਹਮਣੇ ਆਇਆ ਹੈ। ਪੀੜਤਾ ਅਜੇ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹੈ। ਪੁਲਿਸ ਦਾ ਦਾਅਵਾ ਹੈ ਕਿ ਪੀੜਤਾ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








