ਪੰਜਾਬ ਵਿਚ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਸਫਲਤਾ ਮਿਲੀ ਹੈ। ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੀ ਮੁਹਿੰਮ ਤਹਿਤ ਹਥਿਆਰਾਂ ਦੀ ਵੱਡੀ ਖੇਬਰ ਬਰਾਮਦ ਕੀਤੀ ਹੈ।
ਕਾਰਵਾਈ ਦੌਰਾਨ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਇੱਕ MP-09 ਰਾਈਫਲ ਤੇ ਸੱਤ ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਸਥਿਤ ਰਾਸ਼ਟਰ ਵਿਰੋਧੀ ਤੱਤਾਂ ਵੱਲੋਂ ਪੰਜਾਬ ਵਿਚ ਸਰਗਰਮ ਗੈਂਗਸਟਰ ਨੈਟਵਰਕ ਦੀ ਮਿਲੀਭੁਗਤ ਨਾਲ ਭੇਜੀ ਗਈ ਸੀ।
ਇਹ ਵੀ ਪੜ੍ਹੋ : ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ
ਜਾਂਚ ਏਜੰਸੀਆਂ ਮੁਤਾਬਕ ਇਨ੍ਹਾਂ ਹਥਿਆਰਾਂ ਦਾ ਇਸਤੇਮਾਲ ਸੂਬੇ ਵਿਚ ਟਾਰਗੈੱਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ, ਦਹਿਸ਼ਤ ਫੈਲਾਉਣ ਤੇ ਪੰਜਾਬ ‘ਚ ਅਮਨ-ਕਾਨੂੰਨ ਤੇ ਭਾਈਚਾਰਕ ਸਾਂਝ ਭੰਗ ਕਰਨ ਦੇ ਮਕਸਦ ਨਾਲ ਭੇਜੇ ਗਏ ਸਨ। ਪੁਲਿ ਦਾ ਮੰਨਣਾ ਹੈ ਕਿ ਇਹ ਨੈਟਵਰਕ ਲੰਬੇ ਸਮੇਂ ਤੋਂ ਸਰਹੱਦ ਪਾਰ ਬੈਠੇ ਹੈਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ। ਮੁਲਜ਼ਮ ਤੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਕਿ ਪੂਰੇ ਮਾਡਿਊਲ ਦਾ ਪਰਦਾਫਾਸ਼ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








