ਅੰਬਾਲਾ ਦੇ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕੁੱਟਮਾਰ ਕਰਨ ਦੇ ਨਾਲ-ਨਾਲ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਦੀ ਕਾਰ ‘ਤੇ ਵੀ ਇੱਟਾਂ ਦੇ ਨਾਲ ਹਮਲਾ ਕੀਤਾ ਗਿਆ ਹੈ। ਹਾਦਸੇ ਵਿਚ ਗੁਰਸਿਮਰਨ ਸਿੰਘ ਮੰਡ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।
ਇਸ ਪੂਰੀ ਘਟਨਾ ਦੀ ਮੌਕੇ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ ਜੋ ਕਿ ਸੋਸ਼ਲ ਮੀਡੀਆ ‘ਤੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿਚ ਗੁਰਸਿਮਰਨ ਸਿੰਘ ਮੰਡ ਮੁਆਫ਼ੀ ਮੰਗਦੇ ਨਜ਼ਰ ਆਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੁਰਸਿਮਰਨ ਸਿੰਘ ਮੰਡ ਨੂੰ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








